ਚੇਅਰਮੈਨ ਜੋਰਾਵਰ ਸਿੰਘ ਮੁੰਡੀਆਂ ਨੇ ਧਨਾਨਸੂ ਵਿਖੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
ਸਾਹਨੇਵਾਲ/ਲੁਧਿਆਣਾ (ਸਵਰਨਜੀਤ ਗਰਚਾ)
ਸਪੋਰਟਸ ਕਾਲਜ, ਜਲੰਧਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਨਵੇਂ 165 ਆਮ ਆਦਮੀ ਕਲੀਨਿਕ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਜਿਸ ਨਾਲ ਪੰਜਾਬ ਵਿੱਚ ਕਾਰਜਸ਼ੀਲ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਕੁੱਲ 829 ਹੋ ਗਈ।
ਹਲਕਾ ਸਾਹਨੇਵਾਲ ਦੇ ਪਿੰਡ ਧਨਾਨਸੂ ਵਿਖੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਦੇ ਭਰਾ ਜੋਰਾਵਰ ਸਿੰਘ ਮੁੰਡੀਆਂ ਚੇਅਰਮੈਨ ਖੰਡ ਮਿੱਲ ਬੁੱਢੇਵਾਲ ਨੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ।
ਇਸ ਮੌਕੇ ਉਨ੍ਹਾਂ ਹਲਕਾ ਸਾਹਨੇਵਾਲ ‘ਚ ਦੋ ਹੋਰ ਮੁਹੱਲਾ ਕਲੀਨਕਾਂ ਦੇਣ ਲਈ ਸੂਬੇ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਮੁਖੀ ਸ਼੍ਰੀ ਅਰਵਿੰਦ ਕੇਜਰੀਵਾਲ ਦੀ ਸੋਚ ਉੱਤੇ ਪਹਿਰਾ ਦਿੰਦੇ ਹੋਏ ਸੂਬੇ ਦੇ ਮੁੱਖ ਮੰਤਰੀ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇ ਰਹੇ ਹਨ।
ਇਲਾਕੇ ਦੇ ਲੋਕਾਂ ਵੱਲੋਂ ਵੀ ਸ: ਜੋਰਾਵਰ ਸਿੰਘ ਨੂੰ ਸਨਮਾਨਿਤ ਕਰਦਿਆਂ ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਚੇਅਰਮੈਨ ਜੋਰਾਵਰ ਸਿੰਘ ਤੋਂ ਇਲਾਵਾ ਸੁਰਜੀਤ ਸਿੰਘ, ਸੁਧਾਕਰ ਸਿੰਘ, ਤਜਿੰਦਰ ਮਿੱਠੂ, ਰਣਜੀਤ ਸਿੰਘ ਸੈਣੀ ਪੀ ਏ ਅਤੇ ਹੋਰ ਹਾਜ਼ਰ ਸਨ।
Comments (0)
Facebook Comments