ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਸਾਹਨੇਵਾਲ ਚ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
ਸਾਹਨੇਵਾਲ/ਲੁਧਿਆਣਾ (ਸਵਰਨਜੀਤ ਗਰਚਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸ਼੍ਰੀ ਅਰਵਿੰਦ ਕੇਜਰੀਵਾਲ ਦੇ ਸੁਪਨਿਆਂ ਨੂੰ ਪੂਰਾ ਕਰਦਾ ਪੰਜਾਬ ਸਿਹਤ ਕ੍ਰਾਂਤੀ ਵੱਲ ਵਧ ਰਿਹਾ ਹੈ
ਸਾਡਾ ਖੁਆਬ, ਸਿਹਤਮੰਦ ਪੰਜਾਬ" ਦੇ ਸਲੋਗਨ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਵਾਲਾ 'ਆਮ ਆਦਮੀ ਕਲੀਨਿਕ' ਮਾਡਲ ਲਗਾਤਾਰ ਅੱਗੇ ਵਧਾਉਂਦਿਆ ਅੱਜ ਜਲੰਧਰ ਵਿਖੇ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਸੂਬੇ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ 165 ਨਵੇਂ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਿਸ ਨਾਲ ਪੰਜਾਬ 'ਚ ਇਹਨਾਂ ਦੀ ਗਿਣਤੀ 829 ਹੋ ਗਈ।
ਸਾਹਨੇਵਾਲ ਵਿਖੇ ਵਿਧਾਇਕ ਮੁੰਡੀਆਂ ਨੇ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਦੱਸਿਆ ਕਿ ਸਾਹਨੇਵਾਲ ਤੋਂ ਬਿਨ੍ਹਾਂ ਪਿੰਡ ਧਨਾਨਸੂ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ ਹੈ।
ਉਨ੍ਹਾਂ ਇਸਦੇ ਲਈ ਸੂਬੇ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਅਤੇ ਸ਼੍ਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਵਿੱਚ ਪਹਿਲਾਂ ਤੋਂ ਹੀ ਚੱਲ ਰਹੇ ਮੁਹੱਲਾ ਕਲੀਨਿਕ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਦੇ ਰਹੇ ਹਨ ਅਤੇ ਦੋ ਮੁਹੱਲਾ ਕਲੀਨਿਕ ਮਿਲਣ ਨਾਲ ਲੋਕਾਂ ਨੂੰ ਹੋਰ ਵੀ ਸੁਵਿਧਾ ਮਿਲੇਗੀ।
ਉਨ੍ਹਾਂ ਕਿਹਾ ਕਿ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਸ: ਭਗਵੰਤ ਸਿੰਘ ਮਾਨ ਦੀ ਜੋੜੀ ਜੋ ਕਹਿੰਦੀ ਹੈ ਉਹ ਕਰ ਕੇ ਵਿਖਾਉਂਦੀ ਹੈ। ਉਨ੍ਹਾਂ ਲੋਕਾਂ ਨੂੰ ਜੋ ਵੀ ਗਰੰਟੀਆਂ ਦਿੱਤੀਆਂ ਉਹ ਲਾਗੂ ਕਰਕੇ ਵਿਰੋਧੀ ਮੁੱਦਾਹੀਣ ਕਰ ਦਿੱਤੇ। ਉਨ੍ਹਾਂ ਦੱਸਿਆ ਕਿ ਵਿਕਾਸ ਪੱਖੋਂ ਵੀ ਕੋਈ ਕਮੀਂ ਨਹੀਂ ਹੈ ਅੱਜ ਹਲਕੇ ਦੇ ਕਿਸੇ ਨਾ ਕਿਸੇ ਕੋਨੇ ਵਿੱਚ ਕੋਈ ਨਾ ਕੋਈ ਵਿਕਾਸ ਕਾਰਜ ਚੱਲ ਰਿਹਾ ਹੈ।
ਇਸ ਮੌਕੇ ਬਲਾਕ ਪ੍ਰਧਾਨ ਕੁਲਦੀਪ ਸਿੰਘ ਐਰੀ, ਐਸ ਐਮ ਓ ਰਮੇਸ਼ ਕੁਮਾਰ, ਪੱਪੂ ਤਲਵਾੜਾ, ਰਾਜੀ ਸਾਹਨੇਵਾਲ, ਹਰਪ੍ਰੀਤ ਸਿੰਘ, ਲਾਲੀ ਹਰਾ, ਬਲਵੰਤ ਸਿੰਘ, ਮਨਜਿੰਦਰ ਸਿੰਘ ਭੋਲਾ, ਕੁਲਵਿੰਦਰ ਸਿੰਘ ਕਾਲਾ, ਗੁਰਦੀਪ ਸਿੰਘ (ਈਟੀਓ ਸੇਵਾ ਮੁਕਤ), ਹਰਬੰਸ ਸਿੰਘ, ਅਜਮੇਰ ਸਿੰਘ ਧਾਲੀਵਾਲ, ਪਲਵਿੰਦਰ ਸਿੰਘ ਸੰਧੂ, ਪ੍ਰਿੰਸ ਸੈਣੀ, ਬਲਜੀਤ ਚੋਹਾਨ, ਬੱਬੂ ਮੁੰਡੀਆ ਅਤੇ ਸਟਾਫ਼ ਮੈਬਰ ਹਾਜਿਰ ਸਨ।
Comments (0)
Facebook Comments