ਗੋਡੇ ਅਤੇ ਚੂਲੇ ਬਦਲਣ ਸਬੰਧੀ ਸਿਵਲ ਹਸਪਤਾਲ ਲੁਧਿਆਣਾਂ ਵਿਖੇ 13 ਮਾਰਚ ਨੂੰ ਲੱਗੇਗਾ ਵਿਸ਼ੇਸ਼ ਕੈਪ

ਗੋਡੇ ਅਤੇ ਚੂਲੇ ਬਦਲਣ ਸਬੰਧੀ ਸਿਵਲ ਹਸਪਤਾਲ ਲੁਧਿਆਣਾਂ ਵਿਖੇ 13 ਮਾਰਚ ਨੂੰ ਲੱਗੇਗਾ ਵਿਸ਼ੇਸ਼ ਕੈਪ

ਲੁਧਿਆਣਾ/ਸਾਹਨੇਵਾਲ (ਸੁਖਜੀਤ ਕੌਰ ਸੁੱਖੀ)

  •  ਆਯੂਸ਼ਮਾਨ ਕਾਰਡ ਧਾਰਕਾ ਦੇ ਮੁਫਤ ਬਦਲੇ ਜਾਣਗੇ ਚੂਲੇ ਅਤੇ ਗੋਡੇ : ਸਿਵਲ ਸਰਜਨ

 

ਸਿਵਲ ਸਰਜਨ ਲੁਧਿਆਣਾ ਡਾ: ਜ਼ਸਬੀਰ ਸਿੰਘ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਸਿਵਲ ਹਸਪਤਾਲ ਲੁਧਿਆਣਾ ਵਿਖੇ ਮਿਤੀ 13 ਮਾਰਚ 2024 ਨੂੰ ਗੋਡਿਆਂ ਅਤੇ ਚੂਲਿਆਂ ਦੇ ਸਬੰਧ ਵਿਚ ਮੁਫਤ ਕੈਪ ਲਗਾਇਆ ਜਾ ਰਿਹਾ ਹੈ।

ਉਨਾ ਦੱਸਿਆ ਕਿ ਇਸ ਕੈਪ ਦੌਰਾਨ ਲੌੜਵੰਦ ਮਰੀਜਾਂ ਦੇ ਮਾਹਿਰ ਡਾਕਟਰਾਂ ਵੱਲੋ ਗੋਡੇ ਅਤੇ ਚੂਲੇ ਬਦਲਣ ਸਬੰਧੀ ਜਾਂਚ ਕੀਤੀ ਜਾਵੇਗੀ ਅਤੇ ਆਯੂਸ਼ਮਾਨ ਕਾਰਡ ਧਾਂਰਕਾ ਦੇ ਮੁਫਤ ਵਿਚ ਗੋਡੇ ਅਤੇ ਚੂਲੇ ਬਦਲੇ ਜਾਣਗੇ।

ਉਨਾ ਦੱਸਿਆ ਕਿ ਜਿਨਾਂ ਮਰੀਜਾਂ ਅਤੇ ਗੋਡੇ ਅਤੇ ਚੂਲੇ ਬਦਲੇ ਜਾਣੇ ਹਨ, ਉਨਾਂ ਦੇ ਲੋੜੀਦੇ ਟੈਸਟ ਕਰਵਾਏ ਜਾਣਗੇ ਅਤੇ ਬਾਅਦ ਵਿਚ ਉਨਾਂ ਦੇ ਆਪਰੇਸ਼ਨ ਕੀਤੇ ਜਾਣਗੇ।

ਉਨਾਂ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਪ੍ਰਤੀ ਪੂਰੀ ਇਮਾਨਦਾਰੀ ਸੁਹਿਰਦਤਾਂ ਨਾਲ ਸੇਵਾ ਨਿਭਾ ਰਹੀ ਹੈ। ਉਨਾਂ ਦੱਸਿਆ ਕਿ ਭਵਿੱਖ ਵਿਚ ਵੀ ਇਸ ਤਰਾਂ ਦੇ ਕੈਪ ਲਗਾਏ ਜਾਣਗੇ ਤਾਂ ਜ਼ੋ ਲੋਕਾਂ ਨੂੰ ਮਿਆਰੀ ਸਹੂਲਤਾਂ ਪ੍ਰਦਾਨ ਕੀਤੀਆ ਜਾਣ।