ਗੁਰਦੁਆਰਾ ਸ੍ਰੋਮਣੀ ਸ਼ਹੀਦ ਭਾਈ ਸੰਗਤ ਸਿੰਘ ਜੀ ਸਾਹਨੇਵਾਲ ਦੀ ਪਰਬੰਧਕ ਕਮੇਟੀ ਵੱਲੋਂ

ਗੁਰਦੁਆਰਾ ਸ੍ਰੋਮਣੀ ਸ਼ਹੀਦ ਭਾਈ ਸੰਗਤ ਸਿੰਘ ਜੀ ਸਾਹਨੇਵਾਲ ਦੀ ਪਰਬੰਧਕ ਕਮੇਟੀ ਵੱਲੋਂ

ਸਾਹਨੇਵਾਲ (ਸਵਰਨਜੀਤ ਗਰਚਾ)

 

ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆ ਦੀ ਅਗਵਾਈ ਵਿੱਚ ਗੁਰਦੁਆਰਾ ਸ੍ਰੋਮਣੀ ਸ਼ਹੀਦ ਭਾਈ ਸੰਗਤ ਸਿੰਘ ਜੀ ਸਾਹਨੇਵਾਲ ਦੀ ਪਰਬੰਧਕ ਕਮੇਟੀ ਵੱਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਸ੍ਰੋਮਣੀ ਭਗਤ ਬਾਬਾ ਨਾਮਦੇਵ ਜੀ, ਤੋ ਕੋਹਾੜਾ ਰੋਡ ਰਾਮਗੜ੍ਹ ਚੌਂਕ ਤੋਂ ਹੁੰਦੇ ਹੋਏ ਪੁਰਾਣਾ ਬਾਜ਼ਾਰ, ਸਰਕਾਰੀ ਹਾਈ ਸਕੂਲ ਤੋਂ ਗੁਰਦੁਆਰਾ ਦਮਦਮਾ ਸਾਹਿਬ ਜੀ, ਅਤੇ ਤੋਂ ਚਲ ਕੇ ਵਾਪਿਸ ਸੰਗਤਾਂ ਨੂੰ ਦਰਸ਼ਨ ਦੀਦਾਰੇ ਦਿੰਦੇ ਹੋਏ ਗੁਰਦੁਆਰਾ ਸਾਹਿਬ ਵਿੱਖੇ ਸੰਪਨ ਹੋਇਆ। ਨਗਰ ਕੀਰਤਨ ਵਿੱਚ ਸਬਦੀ ਕੀਰਤਨੀ ਜਥਿਆਂ ਨੇ ਸਾਰੇ ਰਸਤੇ ਤੇ  ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਸੰਗਤਾਂ ਵੱਲੋਂ ਥਾਂ ਥਾਂ ਤੇ ਚਾਹ, ਦੁੱਧ, ਬਿਸਕੁਟ, ਆਦਿ ਹੋਰ ਫ਼ਲ ਫਰੂਟ ਦੇ ਲੰਗਰ ਲਗਾ ਕੇ ਨਗਰ ਕੀਰਤਨ ਨਾਲ ਚਲ ਰਹੀਆਂ ਸੰਗਤਾਂ ਦੀ ਸੇਵਾ ਕੀਤੀ। ਅਤੇ ਸੰਗਤਾਂ ਵੱਲੋਂ ਨਗਰ ਕੀਰਤਨ ਵਾਲੇ ਰਸਤੇ ਤੇ ਪਾਣੀ ਛਿੜਕਾ ਕੇ ਝਾੜੂ ਦੀ ਸੇਵਾ ਵੀ ਨਿਭਾਈ।

ਇਸ ਮੌਕੇ ਤੇ ਗੁਰਦੁਆਰਾ ਸ੍ਰੋਮਣੀ ਸ਼ਹੀਦ ਭਾਈ ਸੰਗਤ ਸਿੰਘ ਜੀ ਪਰਬੰਧਕ ਕਮੇਟੀ ਮੈਂਬਰ ਅਤੇ ਸਮੂਹ ਸੰਗਤਾਂ ਸ਼ਾਮਿਲ ਸਨ।