ਤੀਰਥ ਯਾਤਰਾ ਯੋਜਨਾ ਸੂਬਾ ਸਰਕਾਰ ਦਾ ਸੰਗਤ ਨੂੰ ਵੱਡਾ ਤੋਹਫ਼ਾ : ਗੁਰਮੀਤ ਸਿੰਘ ਪੱਪੂ ਤਲਵਾੜਾ

ਤੀਰਥ ਯਾਤਰਾ ਯੋਜਨਾ ਸੂਬਾ ਸਰਕਾਰ ਦਾ ਸੰਗਤ ਨੂੰ ਵੱਡਾ ਤੋਹਫ਼ਾ : ਗੁਰਮੀਤ ਸਿੰਘ ਪੱਪੂ ਤਲਵਾੜਾ

ਸਾਹਨੇਵਾਲ (ਸਵਰਨਜੀਤ ਗਰਚਾ)

 

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਨੇ ਤੀਰਥ ਯਾਤਰਾ ਸ਼ੁਰੂ ਕਰ ਕੇ ਸੂਬੇ ਦੀ ਸੰਗਤ ਨੂੰ ਬਹੁਤ ਵੱਡਾ ਤੋਹਫ਼ਾ ਦਿੱਤਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸਾਹਨੇਵਾਲ ਦੇ ਵਾਰਡ ਨੰਬਰ 11 ਤੋਂ ਆਮ ਆਦਮੀ ਪਾਰਟੀ  ਦੇ ਸੰਭਾਰੀ ਉਮੀਦਵਾਰ ਬੀਬੀ ਜਸਵਿੰਦਰ ਕੌਰ ਤਲਵਾੜਾ ਪਤਨੀ ਗੁਰਮੀਤ ਸਿੰਘ ਪੱਪੂ ਤਲਵਾੜਾ (ਵਾਰਡ ਨੰਬਰ-11) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਇਹ ਯੋਜਨਾ 95 ਦਿਨਾਂ ਤਕ ਲਾਗੂ ਰਹੇਗੀ ਅਤੇ 27 ਨਵੰਬਰ ਤੋਂ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ ਅਤੇ 29 ਫਰਵਰੀ ਤੱਕ ਇਹ ਯੋਜਨਾ ਚੱਲੇਗੀ। ਇਸ ਦੌਰਾਨ ਸ਼ਰਧਾਲੂ ਵੱਖ-ਵੱਖ ਅਸਥਾਨਾਂ ਤੇ ਗੁਰਧਾਮਾਂ ਦੇ ਦਰਸ਼ਨ-ਦੀਦਾਰ ਕਰ ਸਕਣਗੇ।

ਇਹ ਤੀਰਥ ਯਾਤਰਾ ਬਿਲਕੁਲ ਫ੍ਰੀ ਹੈ। ਇਹ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਮਾਤਾ ਵੈਸ਼ਨੋ ਦੇਵੀ ਜੀ, ਮਾਤਾ ਜਵਾਲਾ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਨਾ ਦੇਵੀ ਜੀ, ਸ੍ਰੀ ਖਾਟੂ ਸ਼ਿਆਮ ਜੀ, ਅਜਮੇਰ ਸ਼ਰੀਫ਼ ਆਦਿ ਦੇ ਦਰਸ਼ਨ ਕਰਾਏ ਜਾਣਗੇ। ਮੁੱਖ ਮੰਤਰੀ ਨੇ ਯੋਜਨਾ ਸ਼ੁਰੂ ਕਰ ਕੇ ਸੰਗਤ ਦਾ ਦਿਲ ਜਿੱਤ ਲਿਆ ਹੈ।