ਨਗਰ ਕੌਂਸਲ ਸਾਹਨੇਵਾਲ ਵਲੋਂ ਕੋਹਾੜਾ ਰੋਡ, ਡੇਹਲੋਂ ਰੋਡ, ਅਤੇ ਸਬਜ਼ੀ ਮੰਡੀ ਦੇ ਦੁਕਾਨਦਾਰਾਂ ਨੂੰ
ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਨਗਰ ਕੌਂਸਲ ਸਾਹਨੇਵਾਲ ਦੇ ਕਾਰਜ ਸਾਧਕ ਅਫਸਰ ਗੁਰਬਖਸ਼ੀਸ਼ ਸਿੰਘ ਸੰਧੂ ਅਤੇ ਪ੍ਰਧਾਨ ਕੈਪਟਨ ਸੁਖਜੀਤ ਸਿੰਘ ਹਰਾ ਵੱਲੋਂ ਪਾਬੰਦੀਸ਼ੁਦਾ ਪਲਾਸਟਿਕ ਲਿਫਾਫਿਆਂ ਦੀ ਚੈਕਿੰਗ ਲਈ ਇੱਕ ਟੀਮ ਦਾ ਗਠਨ ਕੀਤਾ ਗਿਆ ਅਤੇ ਗਠਨ ਕੀਤੀ ਟੀਮ ਦਾ ਜਸਬੀਰ ਸਿੰਘ ਕੱਦੋੰ ਸੁਪਰੀਡੈਂਟ ਸੈਨੀਟੇਸ਼ਨ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਅਤੇ ਬਲਵੀਰ ਸਿੰਘ ਬੀਰੀ, ਲਖਵਿੰਦਰ ਸਿੰਘ ਲੱਕੀ ਆਦਿ ਨੂੰ ਮੈਂਬਰ ਨਿਯੁਕਤ ਕੀਤਾ । ਜਸਬੀਰ ਸਿੰਘ ਕੱਦੋੰ ਵੱਲੋਂ ਬਾਕੀ ਮੈੰਬਰਾਂ ਨੂੰ ਨਾਲ ਲੈ ਕੇ ਸਾਹਨੇਵਾਲ ਦੇ ਕੁਹਾੜਾ ਰੋਡ, ਸਬਜੀ ਮੰਡੀ ਅਤੇ ਡੇਹਲੋਂ ਰੋਡ ਤੇ ਦੁਕਾਨਾਂ ਅਤੇ ਰੇਹੜੀਆਂ ਤੇ ਜਾ ਕੇ ਪਾਬੰਦੀ ਲਿਫ਼ਾਫ਼ਿਆਂ ਦੀ ਜਾ ਕੇ ਚੈਕਿੰਗ ਕੀਤੀ ਗਈ ਅਤੇ ਇਸ ਮੌਕੇ ਉਨ੍ਹਾਂ ਤਕਰੀਬਨ ਚਾਲੀ ਕਿਲੋ ਪਲਾਸਟਿਕ ਦੇ ਲਿਫ਼ਾਫੇ ਜ਼ਬਤ ਵੀ ਕੀਤੇ।
ਇਸ ਮੌਕੇ ਪ੍ਰਧਾਨ ਕੈਪਟਨ ਸੁਖਜੀਤ ਸਿੰਘ ਹਰਾ ਨੇ ਸਾਹਨੇਵਾਲ ਦੇ ਰੇਹੜੀਆਂ ਅਤੇ ਦੁਕਾਨਾਂ ਨੂੰ ਪੰਜਾਬ ਸਰਕਾਰ ਦੇ ਹੁਕਮਾਂ ਬਾਰੇ ਦੱਸਦੇ ਹੋਏ ਕਿਹਾ ਕਿ 01 ਜੁਲਾਈ ਤੋਂ ਸਿੰਗਲ ਇਸਤੇਮਾਲ ਪਲਾਸਟਿਕ ਉੱਪਰ ਪੂਰਨ ਤੌਰ 'ਤੇ ਰੋਕ ਲਾ ਦਿੱਤੀ ਗਈ ਹੈ ਇਸ ਲਈ ਸਾਨੂੰ ਸਬ ਨੂੰ ਮਿਲਕੇ ਆਪਣੇ ਸ਼ਹਿਰ ਸਾਹਨੇਵਾਲ ਨੂੰ ਪਲਾਸਟਿਕ ਮੁਕਤ ਬਨਾਣਾ ਚਾਹੀਦਾ ਹੈ ਉਹਨਾਂ ਨੇ ਸਮੂਹ ਦੁਕਾਨਦਾਰਾਂ ਤੋਂ ਸਹਿਜੋਗ ਦੀ ਮੰਗ ਕੀਤੀ।
ਇਸ ਮੌਕੇ ਜਸਵੀਰ ਸਿੰਘ ਕੱਦੋੰ ਨੇ ਦੱਸਿਆ ਕਿ ਸਰਕਾਰ ਵੱਲੋਂ ਪਲਾਸਟਿਕ ਦੇ ਲਿਫਾਫਿਆਂ ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਅੱਜ ਉਨ੍ਹਾਂ ਲਿਫ਼ਾਫ਼ਿਆਂ ਦੀ ਰੇਹੜੀਆਂ ਅਤੇ ਦੁਕਾਨਾਂ ਤੇ ਜਾ ਕੇ ਚੈਕਿੰਗ ਕੀਤੀ ਗਈ ਹੈ ਅਤੇ ਕਈ ਦੁਕਾਨਦਾਰਾਂ ਵੱਲੋਂ ਪਾਬੰਦੀਸ਼ੁਦਾ ਲਿਫਾਫੇ ਬਰਾਮਦ ਵੀ ਕੀਤੇ ਗਏ ਅਤੇ ਉਨ੍ਹਾਂ ਦੁਕਾਨਦਾਰਾਂ ਨੂੰ ਚੇਤਾਵਨੀ ਦਿੰਦਿਆਂ ਅੱਗੇ ਤੋਂ ਲਿਫ਼ਾਫ਼ੇ ਦੀ ਵਰਤੋਂ ਨਾ ਕਰਨ ਲਈ ਆਖਿਆ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਦੁਕਾਨਦਾਰਾਂ ਨੂੰ ਲਿਫ਼ਾਫ਼ੇ ਨਾ ਵਰਤਣ ਦੀ ਚਿਤਾਵਨੀ ਦਿੰਦਿਆਂ ਕਿਹਾ ਗਿਆ ਕਿ ਜੇਕਰ ਅੱਗੇ ਤੋਂ ਲਿਫਾਫੇ ਫੜੇ ਗਏ ਤਾਂ ਉਹਨਾਂ ਉਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਨੂੰ ਪਲਾਸਟਿਕ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਦੱਸਿਆ ਗਿਆ ਅਤੇ ਵਾਤਾਵਰਨ ਲਈ ਪਲਾਸਟਿਕ ਕਿੰਨਾ ਹਾਨੀਕਾਰਕ ਹਨ ਉਨ੍ਹਾਂ ਉੱਪਰ ਵੀ ਜਾਣਕਾਰੀ ਦਿੱਤੀ ਗਈ ਅਤੇ ਸਰਕਾਰ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਵੀ ਕੀਤਾ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਨੂੰ ਆਖਿਆ ਕਿ ਸਰਕਾਰ ਵੱਲੋਂ ਇੱਕ ਜੁਲਾਈ ਤੋਂ ਪਲਾਸਟਿਕ ਦੇ ਲਿਫ਼ਾਫ਼ਿਆਂ ਉੱਪਰ ਪੂਰਨ ਤੌਰ 'ਤੇ ਰੋਕ ਲਾ ਦਿੱਤੀ ਗਈ ਹੈ ਅਤੇ ਸਿੰਗਲ ਇਸਤੇਮਾਲ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰੇਗਾ ਉਸ ਉੱਪਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਪਰਮਿੰਦਰ ਕੌਰ ਸੀਐੱਫ਼ ਅਤੇ ਸੈਨਟੀਟੇਸ਼ਨ ਸਟਾਫ਼ ਆਦਿ ਹਾਜ਼ਰ ਸਨ।
Comments (0)
Facebook Comments