ਨਵ-ਨਿਯੁਕਤ ਜ਼ਿਲ੍ਹਾ ਦਿਹਾਤੀ ਮਹਿਲਾ ਪ੍ਰਧਾਨ ਬੀਬੀ ਗੁਰਦੀਪ ਕੌਰ ਦੁੱਗਰੀ ਨੂੰ ਕੀਤਾ ਸਾਹਨੇਵਾਲ ਸਨਮਾਨਿਤ

ਨਵ-ਨਿਯੁਕਤ ਜ਼ਿਲ੍ਹਾ ਦਿਹਾਤੀ ਮਹਿਲਾ ਪ੍ਰਧਾਨ ਬੀਬੀ ਗੁਰਦੀਪ ਕੌਰ ਦੁੱਗਰੀ ਨੂੰ ਕੀਤਾ ਸਾਹਨੇਵਾਲ ਸਨਮਾਨਿਤ

ਲੁਧਿਆਣਾ/ ਸਾਹਨੇਵਾਲ (ਸਵਰਨਜੀਤ ਗਰਚਾ)

 

ਮਹਿਲਾ ਕਾਂਗਰਸ ਪਾਰਟੀ ਦੀ ਸੀਨੀਅਰ ਕਾਂਗਰਸੀ ਆਗੂ ਵਰਿੰਦਰ ਕੌਰ ਵੱਲੋਂ ਸਾਹਨੇਵਾਲ ਵਿਖੇ ਨਵ-ਨਿਯੁਕਤ ਮਹਿਲਾ ਕਾਂਗਰਸ ਦੇਹਾਤੀ ਪ੍ਰਧਾਨ ਬੀਬੀ ਗੁਰਦੀਪ ਕੌਰ ਦੁੱਗਰੀ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਰਿੰਦਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੀਬੀ ਗੁਰਦੀਪ ਕੌਰ ਨੂੰ ਪ੍ਰਧਾਨ ਨਿਯੁਕਤ ਕਰਨ ਤੇ ਮਹਿਲਾ ਕਾਂਗਰਸੀ ਵਰਕਰਾਂ ਵਿੱਚ ਜੋਸ਼ ਭਰ ਦਿੱਤਾ ਅਤੇ ਬੀਬੀ ਦੁੱਗਰੀ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ ਸ਼ਖ਼ਸੀਅਤ ਹਨ।

 

ਉਨ੍ਹਾਂ ਅੱਗੇ ਦੱਸਿਆ ਕਿ ਪਹਿਲਾਂ ਵੀ ਬੀਬੀ ਗੁਰਦੀਪ ਕੌਰ ਜ਼ਿਲ੍ਹਾ ਦਿਹਾਤੀ ਪ੍ਰਧਾਨ ਸਨ ਅਤੇ ਇਨ੍ਹਾਂ ਹਮੇਸ਼ਾ ਪਾਰਟੀ ਦੀ ਚੜ੍ਹਦੀਕਲਾ ਲਈ ਦਿਨ ਰਾਤ ਕੰਮ ਕੀਤਾ ਹੈ ਅਤੇ ਹਮੇਸ਼ਾ ਪਾਰਟੀ ਵਰਕਰਾਂ ਨੂੰ ਨਾਲ ਲੈਕੇ ਚੱਲੇ ਹਨ।

ਇਸ ਦੌਰਾਨ ਪ੍ਰਧਾਨ ਗੁਰਦੀਪ ਕੌਰ ਨੇ ਸਮੂਹ ਕਾਂਗਰਸੀ ਵਰਕਰਾਂ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਤੋਂ ਇਲਾਵਾ ਮਹਿਲਾ ਪੰਜਾਬ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਮਿਹਨਤੀ ਪਾਰਟੀ ਵਰਕਰਾਂ ਨੂੰ ਮਾਣ ਸਨਮਾਨ ਦੇ ਕੇ ਸਮੇਂ ਸਨਮਾਨਿਤ ਕੀਤਾ ਹੈ ਅਤੇ ਮੈਂ ਸਾਰੀਆਂ ਨੂੰ ਵਿਸ਼ਵਾਸ ਦਿਵਾਉਂਦੀ ਹਾਂ ਕਿ ਜਿਸ ਤਰ੍ਹਾਂ ਪਹਿਲਾਂ ਕਾਂਗਰਸ ਦੀ ਚੜ੍ਹਦੀਕਲਾ ਲਈ ਕੰਮ ਕੀਤਾ ਹੈ ਤੇ ਹੁਣ ਵੀ ਉਸੇ ਤਰ੍ਹਾਂ ਹੋਰ ਮਿਹਨਤ ਕਰਕੇ ਪਾਰਟੀ ਦੀ ਚੜ੍ਹਦੀਕਲਾ ਲਈ ਕੰਮ ਕਰਦੀ ਰਹਾਂਗੀ।

 

ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਮਹਿਲਾ ਖੰਨਾ ਪ੍ਰਧਾਨ ਸਤਿੰਦਰਦੀਪ ਕੌਰ ਦੀਪੀ, ਕਿਰਨਦੀਪ ਕੌਰ ਸੈਕਟਰੀ ਪੰਜਾਬ, ਆਸ਼ਾ ਕੈਂਥ ਜਨਰਲ ਸੈਕਟਰੀ ਪੰਜਾਬ ਐੱਸਸੀ ਵਿੰਗ, ਸ਼ਰਨਜੀਤ ਕੌਰ ਸਿੰਮੀ ਐੱਸਸੀ ਵਿੰਗ ਕੋਡੀਨੇਟਰ, ਰਵੀਨਾ, ਸ਼ਾਂਤੀ, ਬਲਜੀਤ ਕੌਰ, ਪ੍ਰਭਜੋਤ ਕੌਰ, ਪੂਨਮ ਅਰੋੜਾ, ਊਸ਼ਾ ਪੰਡਤ, ਬਲਾਕ ਪ੍ਰਧਾਨ ਰਾਮਨਾਥ ਸ਼ਰਮਾ, ਕਰਨ ਅਨੇਜਾ ਸ਼ਮਸ਼ੇਰ ਸਿੰਘ ਸ਼ੇਰੀ, ਡਾ. ਇੰਦਰਪਾਲ ਸਿੰਘ, ਸਿੰਗਾਰਾ ਸਿੰਘ, ਜੇਪੀ ਸ਼ਰਮਾ, ਹਰਕਰਨਵੀਰ ਸਿੰਘ, ਆਕਾਸ਼ਦੀਪ ਸਿੰਘ ਆਦਿ ਹੋਰ ਕਸਬਾ ਸਾਹਨੇਵਾਲ ਦੇ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।