'ਪੰਜਾਬ ਬਚਾਓ ਯਾਤਰਾ' ਦਾ ਸਾਹਨੇਵਾਲ 'ਚ 9 ਨੂੰ ਹੋਵੇਗਾ ਸਵਾਗਤ : ਸੰਤੋਖ਼ ਖਾਲਸਾ

'ਪੰਜਾਬ ਬਚਾਓ ਯਾਤਰਾ' ਦਾ ਸਾਹਨੇਵਾਲ 'ਚ 9 ਨੂੰ ਹੋਵੇਗਾ ਸਵਾਗਤ : ਸੰਤੋਖ਼ ਖਾਲਸਾ

  ਸਾਹਨੇਵਾਲ/ਲੁਧਿਆਣਾ (ਸਵਰਨਜੀਤ ਗਰਚਾ)

 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪੰਜਾਬ ਬਚਾਓ ਯਾਤਰਾ ਨੂੰ ਲੈਕੇ ਪੂਰੇ ਪੰਜਾਬ ਦੇ ਵਿਧਾਨ ਸਭਾ ਹਲਕਿਆਂ ਦੇ ਵਿੱਚ ਦੌਰੇ ਕਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੂਬੇ ਭਰ ਦੇ ਵਿਚ ਪੰਜਾਬ ਬਚਾਓ ਯਾਤਰਾ ਕੱਢੀ ਜਾ ਰਹੀ ਹੈ।

ਜਿਸ ਤਹਿਤ ਹਲਕਾ ਸਾਹਨੇਵਾਲ ਦੇ ਸਾਬਕਾ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਦੀ ਰਹਿਨੁਮਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਹਲਕਾ ਸਾਹਨੇਵਾਲ ਵਿਖੇ 9 ਅਪ੍ਰੈਲ ਨੂੰ ਪਹੁੰਚ ਰਹੀ ਪੰਜਾਬ ਬਚਾਓ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਟਰਾਂਸਪੋਰਟ ਵਿੰਗ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਪੰਜਾਬ ਸੰਤੋਖ ਸਿੰਘ ਖਾਲਸਾ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ। ਅੱਗੇ ਕਿਹਾ ਕਿ ਪੰਜਾਬ ਖੇਤਰੀ ਪਾਰਟੀ ਦਾ ਪੰਜਾਬ ਦੇ ਹਿੱਤਾਂ ਲਈ ਮਜ਼ਬੂਤ ਹੋਣਾ ਬਹੁਤ ਜਰੂਰੀ ਹੈ।

ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਦੇ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਉਹਨਾਂ ਕਿਹਾ ਕਿ ਹੁਣ ਹਰ ਵਰਗ ਜਿਹੜਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਗੁੰਮਰਾਹ ਹੋਇਆ ਸੀ ਉਹਨਾਂ ਨੂੰ ਅਸਲੀਅਤ ਦਾ ਪਤਾ ਲਗ ਚੁੱਕਾ ਹੈ ਹੁਣ ਹਰ ਵਰਗ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁੜ ਰਹੇ ਹਨ।

ਇਸ ਮੌਕੇ ਕਸਬਾ ਸਾਹਨੇਵਾਲ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੀ 9 ਅਪ੍ਰੈਲ ਨੂੰ ਹਲਕਾ ਸਾਹਨੇਵਾਲ ਵਿਖੇ ਪਹੁੰਚ ਰਹੀ ਪੰਜਾਬ ਬਚਾਓ ਯਾਤਰਾ ਦੇ ਵਿਚ ਵੱਧ ਤੋਂ ਵੱਧ ਪਹੁੰਚੋ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਹੌਸਲਾ ਵਧਾਇਆ ਜਾ ਸਕੇ।

ਇਸ ਮੌਕੇ ਤੇ ਪ੍ਰਿੰਸ ਸਾਹਨੇਵਾਲ, ਬੀਬੀ ਸਵਰਨਜੀਤ ਕੌਰ ਵਾਰਡ ਨੰਬਰ 11, ਹਰਪ੍ਰੀਤ ਸਿੰਘ ਔਲਖ, ਸੰਦੀਪ ਸਿੰਘ ਡਿੰਪਲ, ਤੇਜਿੰਦਰ ਸਿੰਘ ਟੋਨੀ ਅਤੇ ਹੋਰ ਮੈਂਬਰ ਮੌਜੂਦ ਸਨ।