ਬੀਜ਼ੀ ਬੀ ਅਰਲੀ ਲਰਨਿੰਗ ਸੈਂਟਰ ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ਚਾਵਾਂ ਨਾਲ ਮਨਾਇਆ ਤੀਆਂ ਦਾ ਤਿਉਹਾਰ

ਬੀਜ਼ੀ ਬੀ ਅਰਲੀ ਲਰਨਿੰਗ ਸੈਂਟਰ ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ਚਾਵਾਂ ਨਾਲ ਮਨਾਇਆ ਤੀਆਂ ਦਾ ਤਿਉਹਾਰ

ਸਾਹਨੇਵਾਲ/ਲੁਧਿਆਣਾ (ਸਵਰਨਜੀਤ ਗਰਚਾ)  

 

ਬੀਜ਼ੀ ਬੀ ਅਰਲੀ ਲਰਨਿੰਗ ਸੈਂਟਰ ਮਾਡਲ ਟਾਊਨ ਸਾਹਨੇਵਾਲ ਵਿਖੇ ਤੀਆਂ ਦਾ ਤਿਉਹਾਰ ਡਾਇਰੈਕਟਰ ਗੁਰਪ੍ਰੀਤ ਕੌਰ ਦੀ ਨਿਗਰਾਨੀ ਹੇਠ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਬੜੀ ਹੀ ਉਤਸ਼ਾਹ ਨਾਲ ਮਨਾਇਆ। ਬੱਚਿਆਂ ਵੱਲੋਂ ਪੰਜਾਬੀ ਪਹਿਰਾਵੇ 'ਚ ਸਜਕੇ ਰੰਗ ਬੰਨ੍ਹਿਆ ਅਤੇ ਬੱਚਿਆਂ ਵੱਲੋਂ ਡਾਂਸ, ਗਿੱਧਾ, ਮਾਂਡਲਿੰਗ ਆਦਿ ਦੀਆਂ ਵੱਖ- ਵੱਖ ਆਈਟਮਾਂ ਪੇਸ਼ ਕੀਤੀਆਂ ਗਈਆਂ। ਭਰਾ ਵੱਲੋਂ ਆਪਣੀ ਭੈਣ ਨੂੰ ਸੰਧਾਰਾ ਦੇ ਕੇ ਜਾਣਾ ਦੀ ਪੇਸ਼ਕਾਰੀ ਪੇਸ਼ ਕਰਕੇ ਸਾਰਿਆਂ ਦਾ ਮਨ ਮੋਹ ਲਿਆ।ਇਸ ਮੌਕੇ ਨੰਨ੍ਹੀਆਂ- ਮੁੰਨੀਆਂ ਬੱਚੀਆਂ ਵੱਲੋਂ ਗਿੱਧਾ 'ਤੇ ਭੰਗੜਾ ਪੇਸ਼ ਕੀਤਾ ਗਿਆ।ਅੰਤ ਵਿੱਚ ਪ੍ਰਬੰਧਕ ਕਮੇਟੀ ਵੱਲੋਂ 'ਮਿਸ ਤੀਜ' ਦਾ ਖਿਤਾਬ ਅਵਨੀਤ ਕੌਰ ਅਤੇ 'ਮਿਸਟਰ ਤੀਜ' ਦਾ ਖਿਤਾਬ ਵਿਨੈਪ੍ਰਤਾਪ ਸਿੰਘ ਨੂੰ ਦਿੱਤਾ ਗਿਆ।ਇਸ ਮੌਕੇ ਡਾਇਰੈਕਟਰ ਗੁਰਪ੍ਰੀਤ ਕੌਰ ਨੇ ਤੀਆਂ ਦੇ ਤਿਉਹਾਰ ਦੀ ਸਾਰਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਤੀਆਂ ਦਾ ਤਿਉਹਾਰ ਸਾਨੂੰ ਸਾਡੇ ਪੁਰਾਣੇ ਸੱਭਿਆਚਾਰ ਨਾਲ ਜੋੜ ਕੇ ਰੱਖਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਤਿਉਹਾਰ ਹੀ ਪੰਜਾਬੀ ਵਿਰਸੇ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹਨ ਅਤੇ ਆਉਣ ਵਾਲੀ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜ ਕੇ ਰੱਖਣ ਲਈ ਅਜਿਹੇ ਉਪਰਾਲੇ ਸਾਨੂੰ ਹਮੇਸ਼ਾ ਕਰਦੇ ਰਹਿਣਾ ਚਾਹੀਦਾ ਹਨ। ਉਨ੍ਹਾਂ ਧੀਆਂ ਦੀ ਪਰਿਵਾਰ 'ਚ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਰੁੱਖ ਅਤੇ ਕੁੱਖ ਨੂੰ ਬਚਾਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਅੱਗੇ ਦੱਸਿਆ ਕਿ ਪੜ੍ਹਾਈ ਦੇ ਨਾਲ-ਨਾਲ ਹੋਰ ਰਿਵਾਇਤੀ ਤਿਉਹਾਰ ਵੀ ਸੈਂਟਰ 'ਚ ਮਨਾਏ ਜਾਂਦੇ ਹਨ ਤਾਂ ਜੋ ਨਵੀਂ ਪੀੜ੍ਹੀ ਆਪਣੇ ਪੁਰਾਤਨ ਪੰਜਾਬੀ ਸੱਭਿਆਚਾਰ ਬਾਰੇ ਜਾਗਰੂਕ ਹੋ ਸਕੇ ਅਤੇ ਆਪਣੀ ਸੱਭਿਅਤਾ ਨਾਲ ਜੁੜੇ ਰਹਿਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਜੀਤ ਕੌਰ, ਹਰਜਿੰਦਰ ਕੌਰ(ਸੇਵਾਮੁਕਤ ਪੰਜਾਬ ਰਾਜ ਬਿਜਲੀ ਬੋਰਡ),ਮਨਦੀਪ ਕੌਰ ਆਦਿ ਮੌਜੂਦ ਸਨ