ਬੀਜ਼ੀ ਬੀ ਅਰਲੀ ਲਰਨਿੰਗ ਸੈਂਟਰ ਸਾਹਨੇਵਾਲ 'ਚ ਸਲਾਨਾ ਸਮਾਗਮ ਕਰਵਾਇਆ

ਬੀਜ਼ੀ ਬੀ ਅਰਲੀ ਲਰਨਿੰਗ ਸੈਂਟਰ ਸਾਹਨੇਵਾਲ 'ਚ ਸਲਾਨਾ ਸਮਾਗਮ ਕਰਵਾਇਆ

ਸਾਹਨੇਵਾਲ/ਲੁਧਿਆਣਾ (ਸਵਰਨਜੀਤ ਗਰਚਾ)

 

ਪਿਛਲੇ ਲੰਬੇ ਸਮੇਂ ਤੋਂ ਸਾਹਨੇਵਾਲ ਵਿਖੇ ਨੰਨ੍ਹੇ-ਮੁੰਨੇ ਬੱਚਿਆਂ ਨੂੰ ਆਪਣੇ ਪੈਰਾਂ 'ਤੇ ਖੜ੍ਹਾ ਕਰਨ ਵਾਲਾ ਬੀਜ਼ੀ ਬੀ ਅਰਲੀ ਲਰਨਿੰਗ ਸੈਂਟਰ ਮਾਡਲ ਟਾਊਨ ਸਾਹਨੇਵਾਲ ਵੱਲੋਂ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।

ਇਸ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਬਹਾਦਰ ਸਿੰਘ ਸੇਵਾਮੁਕਤ ਸੀਡੀਪੀਓ ਵੱਲੋਂ ਜੋਤ ਜਗਾਕੇ ਕੀਤੀ ਗਈ ਅਤੇ ਨੰਨੇ-ਮੁੰਨੇ ਬੱਚਿਆਂ ਵੱਲੋਂ ਸੱਭਿਅਤਾ ਨਾਲ ਸੰਬੰਧਿਤ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਜੋਂ ਕਿ ਖਿੱਚ ਦਾ ਕੇਂਦਰ ਰਿਹਾ।

ਇਸ ਤੋਂ ਇਲਾਵਾ ਪੜ੍ਹਾਈ 'ਚੋਂ ਚੰਗੀ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਬਹਾਦਰ ਸਿੰਘ ਸੇਵਾਮੁਕਤ ਸੀਡੀਪੀਓ ਅਤੇ ਡਾਇਰੈਕਟਰ ਗੁਰਪ੍ਰੀਤ ਕੌਰ ਵੱਲੋਂ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਇਸ ਦੌਰਾਨ ਬਹਾਦਰ ਸਿੰਘ ਸੇਵਾਮੁਕਤ ਸੀਡੀਪੀਓ ਵੱਲੋਂ ਸੈਂਟਰ ਦੇ ਡਾਇਰੈਕਟਰ ਗੁਰਪ੍ਰੀਤ ਕੌਰ ਨੂੰ ਸਲਾਨਾ ਸਮਾਗਮ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਬੱਚਿਆਂ ਨੂੰ ਹੋਰ ਮਿਹਨਤ ਕਰਕੇ ਪੈਰਾਂ ਤੇ ਖੜਾ ਕਰ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਪ੍ਰਬੰਧਕੀ ਡਾਇਰੈਕਟਰ ਗੁਰਪ੍ਰੀਤ ਕੌਰ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਬਹਾਦਰ ਸਿੰਘ ਨੂੰ ਸਲਾਨਾ ਸਮਾਗਮ ਵਿੱਚ ਪਹੁੰਚਣ ਤੇ ਜੀ ਆਇਆਂ ਆਖਿਆ ਅਤੇ ਯਾਦਗਾਰੀ ਚਿੰਨ੍ਹ ਅਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਦੌਰਾਨ ਪ੍ਰਬੰਧਕੀ ਡਾਇਰੈਕਟਰ ਗੁਰਪ੍ਰੀਤ ਕੌਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਸਕੂਲ ' ਡੇ-ਕੇਅਰ, ਪਲੇਅ ਗਰੁੱਪ ਕਰਵਾਉਣ ਤੋਂ ਬਾਅਦ ਨਰਸਰੀ, ਐੱਲਕੇਜੀ ਅਤੇ ਯੂਕੇਜੀ ਦੀਆਂ ਕਲਾਸਾਂ ਲਗਾਈਆਂ ਜਾਂਦੀਆਂ ਹਨ।

ਉਨ੍ਹਾਂ ਦੱਸਿਆ ਕਿ ਸਕੂਲ ਦਾ ਸਮੂਹ ਸਟਾਫ ਬੱਚਿਆਂ ਨੂੰ ਇਸ ਤਰ੍ਹਾਂ ਮਿਹਨਤ ਕਰਵਾਉਂਦੇ ਹਨ ਤਾਂ ਕਿ ਉਹ ਬੱਚਾ ਜਦੋਂ ਸਕੂਲ 'ਚੋਂ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਅਗਲੇ ਸਕੂਲ ' ਜਾਣ ਤਾਂ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਨਾ ਆਵੇ ਅਤੇ ਉਹ ਆਪਣੇ ਪਲੇ ਵੇਅ ਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕਰ ਸਕਣ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ, ਪਰਮਜੀਤ ਕੌਰ, ਦਲਵੀਰ ਕੌਰ ਝੱਜ, ਪ੍ਰਸ਼ੰਨ ਕੌਰ, ਗਗਨਦੀਪ ਕੌਰ, ਚਰਨਜੋਤ ਕੌਰ, ਮਨਦੀਪ ਕੌਰ, ਮਨਰੀਤ ਕੌਰ ਰੀਤ, ਗੁਰਪ੍ਰੀਤ ਸਿੰਘ ਵੜੈਚ ਆਦਿ ਬੱਚਿਆਂ ਦੇ ਮਾਪੇ ਮੌਜੂਦ ਸਨ।