ਬਿਜੀ ਬੀ ਦੇ ਨੰਨ੍ਹੇ-ਮੁੰਨੇ ਬੱਚਿਆਂ ਵੱਲੋਂ ਸ਼ਹੀਦ ਭਗਤ ਸਿੰਘ ਦਾ ਰੂਪ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ

ਬਿਜੀ ਬੀ ਦੇ ਨੰਨ੍ਹੇ-ਮੁੰਨੇ ਬੱਚਿਆਂ ਵੱਲੋਂ ਸ਼ਹੀਦ ਭਗਤ ਸਿੰਘ ਦਾ ਰੂਪ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ

ਸਾਹਨੇਵਾਲ/ਲੁਧਿਆਣਾ (ਸਵਰਨਜੀਤ ਗਰਚਾ)

 

ਸ਼ਹੀਦੇ--ਆਜ਼ਮ ਸ਼ਹੀਦ : ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਿਜੀ ਬੀ ਲਰਨਿੰਗ ਸੈਂਟਰ ਮਾਡਲ ਟਾਊਨ ਸਾਹਨੇਵਾਲ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਗਿਆ।

ਇਸ ਮੌਕੇ ਪ੍ਰਬੰਧਕੀ ਡਾਇਰੈਕਟਰ ਗੁਰਪ੍ਰੀਤ ਕੌਰ ਦੀ ਦੇਖਰੇਖ ਹੇਠ ਪਲੇਅ ਦੇ ਨੰਨ੍ਹੇ ਮੁੰਨੇ ਵੱਖ - ਵੱਖ ਬੱਚਿਆਂ ਵੱਲੋਂ ਸ਼ਹੀਦ ਭਗਤ ਸਿੰਘ ਦਾ ਰੂਪਧਾਰ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਨਾਲ ਸਬੰਧਤ ਨਾਟਕ ਪੇਸ਼ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਪਲੇਅ ਦੇ ਸਟਾਫ ਵੱਲੋਂ ਬੱਚਿਆਂ ਦੀ ਇਸ ਕਦਰ ਤਿਆਰੀ ਕਰਵਾਈ ਗਈ ਸੀ ਕਿ ਬੱਚਿਆਂ ਵੱਲੋਂ ਧਾਰੇ ਗਏ ਸ਼ਹੀਦ ਭਗਤ ਸਿੰਘ ਦਾ ਰੂਪ ਇੱਕ ਖਿੱਚ ਦਾ ਕੇਂਦਰ ਸਾਬਤ ਹੋਏ।

ਇਸ ਮੌਕੇ ਪ੍ਰਬੰਧਕੀ ਡਾਇਰੈਕਟਰ ਗੁਰਪ੍ਰੀਤ ਕੌਰ ਨੇ ਬੱਚਿਆਂ ਨੂੰ ਦੱਸਿਆ ਕਿ ਜੇ ਅਸੀਂ ਅੱਜ ਆਜ਼ਾਦੀ ਦਾ ਸੁੱਖ ਮਾਣ ਰਹੇ ਹਾਂ ਤਾਂ ਇਹ ਸਭ ਕੁਝ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਆਜ਼ਾਦੀ ਦੀ ਲੜਾਈ ਵਿੱਚ ਹੋਏ ਉਨ੍ਹਾਂ ਸ਼ਹੀਦਾਂ ਦੀ ਦੇਣ ਹੈ।

ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਸੈਂਟਰ ਦਾ ਹਮੇਸ਼ਾ ਇਹ ਹੀ ਮਕਸਦ ਰਿਹਾ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਉਨ੍ਹਾਂ ਸ਼ਹੀਦਾਂ ਦੀ ਕੁਰਬਾਨੀਆਂ ਵਾਰੇ ਜਾਣੂ ਕਰਵਾਈ ਤਾਂ ਕਿ ਬੱਚਿਆਂ ਨੂੰ ਪਤਾ ਲੱਗ ਸਕੇ ਕਿ ਸਾਡਾ ਦੇਸ਼ ਸੂਰਬੀਰਾਂ ਅਤੇ ਯੋਧਿਆਂ ਦੀ ਧਰਤੀ ਦਾ ਦੇਸ਼ ਹੈ।

ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ, ਪਰਮਜੀਤ ਕੌਰ ਆਦਿ ਹਾਜ਼ਰ ਸਨ।