ਭਾਜਪਾ ਦੇ ਸਥਾਪਨਾ ਦਿਵਸ 'ਤੇ ਲਹਿਰਾਇਆ ਝੰਡਾ

ਭਾਜਪਾ ਦੇ ਸਥਾਪਨਾ ਦਿਵਸ 'ਤੇ ਲਹਿਰਾਇਆ ਝੰਡਾ

ਸਾਹਨੇਵਾਲ/ਲੁਧਿਆਣਾ (ਸਵਰਨਜੀਤ ਗਰਚਾ)

  • ਭਾਜਪਾ ਨੇ ਹਮੇਸ਼ਾ ਵਰਕਰਾਂ ਨੂੰ ਦਿੱਤਾ ਮਾਣ-ਸਨਮਾਨ : ਜਨਰਲ ਸਕੱਤਰ ਰਸ਼ਪਾਲ ਸਿੰਘ

 

ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਦਿਹਾਤੀ ਜਨਰਲ ਸੈਕਟਰੀ ਰਸ਼ਪਾਲ ਸਿੰਘ ਅਤੇ ਮੰਡਲ ਪ੍ਰਧਾਨ ਵਿਨੈ ਕੁਮਾਰ ਦੀ ਅਗਵਾਈ ' ਸਾਹਨੇਵਾਲ ਵਿਖੇ ਭਾਜਪਾ ਦਾ 45ਵਾਂ ਸਥਾਪਨਾ ਦਿਵਸ ਝੰਡਾ ਲਹਿਰਾ ਕੇ ਮਨਾਇਆ ਗਿਆ।

ਝੰਡਾ ਲਹਿਰਾਉਣ ਦੀ ਰਸਮ ਹਲਕਾ ਸਾਹਨੇਵਾਲ ਦੇ ਇੰਚਾਰਜ ਅਵਤਾਰ ਸਿੰਘ ਭਾਟੀਆ, ਜ਼ਿਲ੍ਹਾ ਦਿਹਾਤੀ ਜਨਰਲ ਸਕੱਤਰ ਰਸ਼ਪਾਲ ਸਿੰਘ ਅਤੇ ਸੁਨੀਲ ਸ਼ਰਮਾ ਵਿਸਥਾਰਕ ਹਲਕਾ ਸਾਹਨੇਵਾਲ ਸਮੇਤ ਵਰਕਰਾਂ ਵੱਲੋਂ ਅਦਾ ਕੀਤੀ ਗਈ।

ਇਸ ਮੌਕੇ ਝੰਡੇ ਦੀ ਰਸਮ ਅਦਾ ਕਰਨ ਉਪਰੰਤ ਮਠਿਆਈ ਨਾਲ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ। ਇਸ ਮੌਕੇ ਰਸ਼ਪਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਥਾਪਨਾ 6 ਅਪ੍ਰੈਲ 1980 ਨੂੰ ਹੋਈ ਸੀ ਭਾਰਤੀ ਜਨਤਾ ਪਾਰਟੀ ਵੱਲੋਂ ਪਹਿਲੇ ਪ੍ਰਧਾਨ ਮੰਤਰੀ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਸਨ।

ਉਨਾਂ ਅੱਗੇ ਕਿਹਾ ਕਿ ਹੁਣ ਸਾਨੂੰ ਸਾਰਿਆਂ ਨੂੰ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀ ਭਾਜਪਾ ਨੂੰ ਪੂਰੀਆਂ ਬੁਲੰਦੀਆਂ ਤੇ ਲੈ ਕੇ ਜਾਵਾਂਗੇਂ ਅਤੇ ਭਾਜਪਾ ਦੀਆਂ ਨੀਤੀਆਂ ਹਰ ਪਿੰਡ, ਸ਼ਹਿਰ ਅਤੇ ਕਸਬੇ ਦੇ ਹਰ ਘਰ ਵਿੱਚ ਪਹੁੰਚਾਵਾਂਗੇਂ ਭਾਵੇਂ ਅੱਜ ਭਾਜਪਾ ਦੇਸ਼ ਹੀ ਨਹੀਂ ਪੂਰੀ ਦੁਨੀਆ ਵਿਚ ਸਭ ਤੋ ਵੱਡੀ ਪਾਰਟੀ ਬਣ ਗਈ ਹੈ ਇਸ ਨੂੰ ਹੋਰ ਬੁਲੰਦੀਆਂ ਤੇ ਪਹਿਚਾਵਾਂਗੇ।

ਉਹਨਾਂ ਦੇਸ਼ ਵਿਦੇਸ਼ ਵਿੱਚ ਰਹਿੰਦੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੂੰ ਇਸ ਸਥਾਪਨਾ ਦਿਵਸ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ। ਇਸ ਦੌਰਾਨ ਪ੍ਰਧਾਨ ਵਿਨੈ ਕੁਮਾਰ ਨੇ ਆਪਣੇ ਸੰਬੋਧਨ ਦੌਰਾਨ ਸਮੂਹ ਦੇਸ਼-ਵਾਸੀਆਂ ਨੂੰ ਅੱਜ ਦੇ ਦਿਨ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਭਾਜਪਾ ਇਕ ਅਜਿਹੀ ਪਾਰਟੀ ਹੈ, ਜੋ ਆਪਣੇ ਮਿਹਨਤੀ ਵਰਕਰਾਂ ਨੂੰ ਹਮੇਸ਼ਾ ਅੱਗੇ ਲਿਆਉਂਦੀ ਹੈ ਪਰ ਦੂਸਰੀਆਂ ਪਾਰਟੀਆਂ ਵਾਂਗ ਭਾਰਤੀ ਜਨਤਾ ਪਾਰਟੀ ਪਰਿਵਾਰਵਾਦ ਨੂੰ ਮਹੱਤਤਾ ਨਹੀਂ ਦਿੰਦੀ।

ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਉਨ੍ਹਾਂ ਮਹਾਨ ਸ਼ਖ਼ਸੀਅਤਾਂ ਦੇ ਪਾਏ ਪੂਰਨਿਆ 'ਤੇ ਚੱਲਣ ਦੀ ਲੋੜ ਹੈ, ਜਿਨ੍ਹਾਂ ਭਾਜਪਾ ਪਾਰਟੀ ਨੂੰ ਆਪਣੀ ਮਿਹਨਤ ਸਦਕਾ ਖੜ੍ਹਾ ਕੀਤਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਮ ਪ੍ਰਸਾਦ, ਕਮਲੇਸ਼ ਰਾਣੀ, ਸਰਬਜੀਤ ਕੌਰ, ਜਗਜੀਤ ਸਿੰਘ, ਹਨੀ ਚੀਮਾ, ਸੰਜੀਵ ਵਰਮਾ, ਰਾਮਪਾਲ ਕੌਲ, ਗੁਰਜੰਟ ਸਿੰਘ ਡੋਗਰ, ਦਿਲਦਾਰ ਸਿੰਘ ਬੱਗਾ, ਬਲਵੰਤ ਸਿੰਘ, ਜੋਨੀ ਸ਼ਰਮਾ, ਸੰਜੈ ਕੁਮਾਰ, ਮਨਪ੍ਰੀਤ ਸਿੰਘ, ਸਾਜਣ ਗਿੱਲ, ਵਿਸ਼ਵਦੀਪ ਸਹੋਤਾ, ਹਰਮਨ ਕੌਲ, ਜਗਜੀਤ ਸਿੰਘ, ਦਲਜਿੰਦਰ ਸਿੰਘ ਰਵੀ, ਮਨਿੰਦਰ ਸਿੰਘ ਮਿੰਟੂ ਆਦਿ ਹੋਰ ਭਾਜਪਾ ਵਰਕਰ ਹਾਜ਼ਰ ਸਨ।