ਭਾਰਤੀ ਜਨਤਾ ਪਾਰਟੀ ਵੱਲੋਂ ਰਸ਼ਪਾਲ ਸਿੰਘ ਨੂੰ ਜ਼ਿਲ੍ਹਾ ਲੁਧਿਆਣਾ ਦਿਹਾਤੀ ਦਾ ਜ਼ਿਲ੍ਹਾ ਜਨਰਲ ਸਕੱਤਰ ਕੀਤਾ ਨਿਯੁਕਤ

ਭਾਰਤੀ ਜਨਤਾ ਪਾਰਟੀ ਵੱਲੋਂ ਰਸ਼ਪਾਲ ਸਿੰਘ ਨੂੰ ਜ਼ਿਲ੍ਹਾ ਲੁਧਿਆਣਾ ਦਿਹਾਤੀ ਦਾ ਜ਼ਿਲ੍ਹਾ ਜਨਰਲ ਸਕੱਤਰ ਕੀਤਾ ਨਿਯੁਕਤ

ਸਾਹਨੇਵਾਲ/ਲੁਧਿਆਣਾ (ਸਵਰਨਜੀਤ ਗਰਚਾ)

 

ਨਗਰ ਕੌਂਸਲ ਸਾਹਨੇਵਾਲ ਦੇ ਸਾਬਕਾ ਸੀਨੀਅਰ ਵਾਈਸ ਪ੍ਰਧਾਨ ਰਸ਼ਪਾਲ ਸਿੰਘ ਵੱਲੋ ਭਾਰਤੀ ਜਨਤਾ ਪਾਰਟੀ ਅੰਦਰ ਨਿਭਾਈਆਂ ਜਾ ਰਹੀਆਂ ਵਧੀਆਂ ਗਤੀਵਿਧੀਆਂ ਨੂੰ ਦੇਖਦਿਆ ਹੋਇਆ ਭਾਜਪਾ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਰਮਿੰਦਰ ਸਿੰਘ ਸੰਗੋਵਾਲ ਵਲੋਂ ਪਾਰਟੀ ਹਾਈਕਮਾਨ ਨਾਲ ਸਲਾਹ ਮਸ਼ਵਰਾ ਕਰਕੇ  ਰਸ਼ਪਾਲ ਸਿੰਘ ਨੂੰ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦਾ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕਰਨ ਦਾ ਐਲਾਨ ਕੀਤਾ।

ਇਸ ਮੌਕੇ ਨਵ ਨਿਯੁਕਤ ਜ਼ਿਲ੍ਹਾ ਜਨਰਲ ਸਕੱਤਰ ਰਸ਼ਪਾਲ ਸਿੰਘ ਨੇ ਭਾਜਪਾ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਰਮਿੰਦਰ ਸਿੰਘ ਸੰਗੋਵਾਲ ਅਤੇ ਭਾਰਤੀ ਜਨਤਾ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਜੋ ਤੁਸੀ ਮੈਨੂੰ ਜ਼ਿੰਮੇਵਾਰੀ ਸੌਂਪੀ ਹੈ ਮੈਂ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਦੇ ਨਾਲ ਨਿਭਾਵਾਂਗਾਂ।

ਇਸ ਦੌਰਾਨ ਭਾਜਪਾ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਰਮਿੰਦਰ ਸਿੰਘ ਸੰਗੋਵਾਲ ਵਲੋਂ ਰਸ਼ਪਾਲ ਸਿੰਘ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਨਿਯੁਕਤੀ ਪੱਤਰ ਦਿੱਤਾ ਗਿਆ।

ਇਸ ਮੌਕੇ ਭੁਪਿੰਦਰ ਰਾਏ ਜ਼ਿਲ੍ਹਾ ਜਨਰਲ ਸੈਕਟਰੀ, ਸੁਰਜੀਤ ਰਾਏ ਸਾਬਕਾ ਕੌਂਸਲਰ, ਕੁਲਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਵਿਨੈ ਕੁਮਾਰ, ਹੇਮੰਤ ਕੁਮਾਰ, ਰਮੇਸ਼ ਰਾਣਾ, ਮਨਦੀਪ ਸਿੰਘ, (ਸਾਰੇ ਸਰਕਲ ਪ੍ਰਧਾਨ), ਅਵਤਾਰ ਸਿੰਘ, ਕੁਲਵਿੰਦਰ ਸਿੰਘ, ਸੁਰੇਸ਼ ਕੁਮਾਰ, ਅਭੀ ਮਿਸ਼ਰਾ ਆਦਿ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।