ਰਾਮ ਨੌਮੀ ਦਾ ਤਿਉਹਾਰ ਬਿਜੀ ਬੀ ਅਰਲੀ ਲਰਨਿੰਗ ਸੈਂਟਰ 'ਚ ਬੜੀ ਹੀ ਧੂਮਧਾਮ ਨਾਲ ਮਨਾਇਆ

ਰਾਮ ਨੌਮੀ ਦਾ ਤਿਉਹਾਰ ਬਿਜੀ ਬੀ ਅਰਲੀ ਲਰਨਿੰਗ ਸੈਂਟਰ 'ਚ ਬੜੀ ਹੀ ਧੂਮਧਾਮ ਨਾਲ ਮਨਾਇਆ
ਡਾਇਰੈਕਟਰ ਗੁਰਪ੍ਰੀਤ ਕੌਰ 'ਤੇ ਹੋਰ ਨੰਨ੍ਹੇ ਮੁੰਨੇ ਬੱਚਿਆਂ ਨਾਲ ਤਸਵੀਰ ਕਰਵਾਉਣ ਮੌਕੇ
ਰਾਮ ਨੌਮੀ ਦਾ ਤਿਉਹਾਰ ਬਿਜੀ ਬੀ ਅਰਲੀ ਲਰਨਿੰਗ ਸੈਂਟਰ 'ਚ ਬੜੀ ਹੀ ਧੂਮਧਾਮ ਨਾਲ ਮਨਾਇਆ

ਸਾਹਨੇਵਾਲ/ਲੁਧਿਆਣਾ (ਸਵਰਨਜੀਤ ਗਰਚਾ)

 

ਬਿਜੀ ਬੀ ਅਰਲੀ ਲਰਨਿੰਗ ਸੈਂਟਰ ਮਾਡਲ ਟਾਊਨ ਸਾਹਨੇਵਾਲ ਦੇ ਪ੍ਰਬੰਧਕੀ ਡਾਇਰੈਕਟਰ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਭਗਵਾਨ ਸ੍ਰੀ ਰਾਮ ਚੰਦਰ ਦੀ ਦੇ ਜਨਮ ਦਿਨ ਵਜੋਂ ਰਾਮ ਨੌਮੀ ਦਾ ਤਿਉਹਾਰ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ।

ਇਸ ਮੌਕੇ ਨੰਨ੍ਹੇ-ਮੁੰਨੇ ਬੱਚਿਆਂ ਵੱਲੋਂ ਭਗਵਾਨ ਸ੍ਰੀ ਰਾਮ ਚੰਦਰ, ਸੀਤਾ ਮਾਤਾ ਅਤੇ ਲਕਸ਼ਮਣ ਦਾ ਰੂਪ ਧਾਰ ਕੇ ਝਾਕੀ ਪੇਸ਼ ਕੀਤੀ ਗਈ ਜੋ ਕਿ ਬਹੁਤ ਹੀ ਖਿੱਚ ਦਾ ਕੇਂਦਰ ਬਣੀ ਅਤੇ ਨੰਨ੍ਹੇ ਮੁੰਨੇ ਬੱਚਿਆਂ ਵੱਲੋਂ ਭਗਵਾਨ ਸ੍ਰੀ ਰਾਮ ਜੀ ਦੇ ਨਾਮ ਦਾ ਗੁਣਗਾਨ ਕੀਤਾ ਗਿਆ।

ਇਸ ਮੌਕੇ ਡਾਇਰੈਕਟਰ ਗੁਰਪ੍ਰੀਤ ਕੌਰ ਨੇ ਸਮੂਹ ਦੇਸ਼ ਵਾਸੀਆਂ ਨੂੰ ਰਾਮ ਨੌਮੀ ਦੇ ਪਵਿੱਤਰ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨੰਨ੍ਹੇ ਮੁੰਨੇ ਬੱਚਿਆਂ ਨੂੰ ਗਿਫ਼ਟ ਵੀ ਦਿੱਤੇ ਗਏ।

ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ, ਪਰਮਜੀਤ ਕੌਰ, ਹਰਜਿੰਦਰ ਕੌਰ, ਮਨਦੀਪ ਕੌਰ ਆਦਿ ਹਾਜ਼ਰ ਸਨ।