ਰਾਹੋਂ ਰੋਡ ਦੇ ਨਿਰਮਾਣ ਕਾਰਜਾਂ ਨੂੰ ਅੱਜ ਤੋਂ ਸ਼ੁਰੂ ਕਰਨ ਦੇ ਦਿੱਤੇ ਆਦੇਸ਼ਾਂ ਲਈ ਵਿਧਾਇਕ ਮੁੰਡੀਆਂ ਨੇ ਮੁੱਖ ਮੰਤਰੀ ਸ: ਮਾਨ ਦਾ ਕੀਤਾ ਧੰਨਵਾਦ

ਰਾਹੋਂ ਰੋਡ ਦੇ ਨਿਰਮਾਣ ਕਾਰਜਾਂ ਨੂੰ ਅੱਜ ਤੋਂ ਸ਼ੁਰੂ ਕਰਨ ਦੇ ਦਿੱਤੇ ਆਦੇਸ਼ਾਂ ਲਈ ਵਿਧਾਇਕ ਮੁੰਡੀਆਂ ਨੇ ਮੁੱਖ ਮੰਤਰੀ ਸ: ਮਾਨ ਦਾ ਕੀਤਾ ਧੰਨਵਾਦ

ਸਾਹਨੇਵਾਲ/ਲੁਧਿਆਣਾ (ਸਵਰਨਜੀਤ ਗਰਚਾ)

 

  • ਰਾਹੋਂ ਰੋਡ ਦੇ ਨਿਰਮਾਣ ਕਾਰਜਾਂ ਦੀ ਅੱਜ ਤੋਂ ਸ਼ੁਰੂਆਤ : ਵਿਧਾਇਕ ਹਰਦੀਪ ਸਿੰਘ ਮੁੰਡੀਆਂ

 

ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਲੋਕਾਂ ਨਾਲ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਉੱਤੇ ਰਾਹੋਂ ਰੋਡ ਦੇ ਨਿਰਮਾਣ ਕਾਰਜਾਂ ਦੀ ਅੱਜ ਤੋਂ ਸ਼ੁਰੂਆਤ ਹੋਵੇਗੀ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਜਿਲੇ ਨਾਲ ਜੁੜੇ ਵਿਕਾਸ ਕਾਰਜਾਂ ਨੂੰ ਲੈਕੇ ਅਫ਼ਸਰਸ਼ਾਹੀ ਨਾਲ ਮੀਟਿੰਗ ਕਰਨ ਆਏ ਸਨ ਇਸ ਦੌਰਾਨ ਉਨ੍ਹਾਂ ਰਾਹੋਂ ਰੋਡ ਦੇ ਨਿਰਮਾਣ ਕਾਰਜਾਂ ਨਾਲ ਜੁੜੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਰਾਹੋਂ ਰੋਡ ਨੂੰ ਬਣਾਉਣ ਲਈ ਅੱਜ ਤੋਂ ਕੰਮ ਸ਼ੁਰੂ ਕਰਨ ਦੇ ਆਦੇਸ਼ ਦਿੱਤੇ।

ਸ: ਮੁੰਡੀਆਂ ਨੇ ਦੱਸਿਆ ਕਿ ਭਾਵੇਂ ਨਿਰਮਾਣ ਕਾਰਜਾਂ ਦੀ ਅੱਜ ਤੋਂ ਸ਼ੁਰੂਆਤ ਹੋ ਰਹੀ ਪਰ ਅਗਲੇ ਕੁਝ ਦਿਨਾਂ ਤੱਕ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਇਸਦਾ ਰਸਮੀਂ ਉਦਘਾਟਨ ਵੀ ਕਰਨਗੇ।

ਸ: ਮੁੰਡੀਆਂ ਨੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਅਤੇ ਪੀ ਡਬਲਿਊ ਡੀ ਮੰਤਰੀ ਸ: ਹਰਭਜਨ ਸਿੰਘ ਈ ਟੀ ਓ ਦਾ ਹਲਕਾ ਸਾਹਨੇਵਾਲ ਦੇ ਇਸ ਅਹਿਮ ਮੁੱਖ ਮਾਰਗ ਦੇ ਨਿਰਮਾਣ ਕਾਰਜਾਂ ਨੂੰ ਅੱਜ ਹੀ ਸ਼ੁਰੂ ਕਰਵਾਉਣ ਦੇ ਦਿੱਤੇ ਆਦੇਸ਼ਾਂ ਲਈ ਧੰਨਵਾਦ ਕੀਤਾ।

ਸ: ਮੁੰਡੀਆਂ ਨੇ ਮੁੱਖ ਮੰਤਰੀ ਸ: ਮਾਨ ਵੱਲੋਂ ਐਨ ਆਰ ਆਈ ਭਰਾਵਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਸ਼ਿਕਾਇਤਾਂ ਲਈ ਸ਼ੁਰੂ ਕੀਤੀ ਵੈੱਬਸਾਈਟ ਲਈ ਵੀ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਐਨ ਆਰ ਆਈ ਭਰਾਵਾਂ ਨੂੰ ਵੱਡੀ ਰਾਹਤ ਮਿਲੇਗੀ। ਸ: ਮੁੰਡੀਆਂ ਦੇ ਰਾਹੋਂ ਰੋਡ ਦੇ ਨਿਰਮਾਣ ਕਾਰਜ ਸ਼ੁਰੂ ਹੋਣ ਤੇ ਹਲਕਾ ਸਾਹਨੇਵਾਲ ਦੇ ਵਾਸੀਆਂ ਤੋਂ ਇਲਾਵਾ ਇਸ ਰੋਡ ਦੀ ਵਰਤੋਂ ਕਰਨ ਵਾਲੇ ਦੂਜੇ ਜਿਲ੍ਹਿਆਂ ਤੇ ਤਹਿਸੀਲਾਂ ਦੇ ਰਾਹਗੀਰਾਂ ਨੂੰ ਵੀ ਵਧਾਈਆਂ ਦਿੱਤੀਆਂ।