ਲੋਕ ਸਭਾ 2024 ਦੀਆਂ ਚੋਣਾਂ ਦੌਰਾਨ 400 ਤੋਂ ਵੀ ਵੱਧ ਸੀਟਾਂ ਹਾਸਲ ਕਰਕੇ

ਲੋਕ ਸਭਾ 2024 ਦੀਆਂ ਚੋਣਾਂ ਦੌਰਾਨ 400 ਤੋਂ ਵੀ ਵੱਧ ਸੀਟਾਂ ਹਾਸਲ ਕਰਕੇ

ਲੁਧਿਆਣਾ/ਸਾਹਨੇਵਾਲ (ਸਵਰਨਜੀਤ ਗਰਚਾ)

  • ਲੋਕ ਸਭਾ 2024 ਦੀਆਂ ਚੋਣਾਂ ਦੌਰਾਨ 400 ਤੋਂ ਵੀ ਵੱਧ ਸੀਟਾਂ ਹਾਸਲ ਕਰਕੇ ਕੇਂਦਰ ਵਿਚ ਮੁੜ ਤੋਂ ਬਣੇਗੀ ਭਾਜਪਾ ਦੀ ਸਰਕਾਰ:ਬਰਾੜ

 

ਅੱਜ ਸਾਹਨੇਵਾਲ ਚੌਂਕ ‘ਚ ਭਾਜਪਾ ਜ਼ਿਲਾ ਲੁਧਿਆਣਾ ਦਿਹਾਤੀ ਦੇ ਜਨਰਲ ਸੈਕਟਰੀ ਰਸ਼ਪਾਲ ਸਿੰਘ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਨਣ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦੇ ਸਬੰਧ ਵਿਚ ਦਫਤਰ ਖੋਲਿਆ ਗਿਆ।

ਇਸ ਮੌਕੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਜਨਰਲ ਸੈਕਟਰੀ ਪਰਮਿੰਦਰ ਸਿੰਘ ਬਰਾੜ ਵੱਲੋਂ ਦਫਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਇਕੱਠੇ ਹੋਏ ਭਾਜਪਾ ਦੇ ਵਰਕਰਾਂ ਤੇ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਚੱਲ ਰਹੀ ਭਾਜਪਾ ਦੀ ਸਰਕਾਰ ਨੇ ਆਪਣੇ ਪਿਛਲੇ 10 ਸਾਲਾਂ ਵਿਚ ਉਹ ਕੁਝ ਕਰ ਕੇ ਦਿਖਾ ਦਿੱਤਾ ਜੋ ਅੱਜ ਤੱਕ ਦੇਸ਼ ਵਿਚ ਕਿਸੇ ਵੀ ਸਰਕਾਰ ਨੇ ਕੁਝ ਨਹੀਂ ਕੀਤਾ। 

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਅੱਜ ਦੇਸ਼ ਦੇ ਹਰ ਇਕ ਲੋੜਵੰਦ ਵਿਅਕਤੀ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆ ਹਨ। ਉਨ੍ਹਾਂ ਅੱਗੇ ਕਿਹਾ ਕਿ ਹੁਣ ਦੇਸ਼ ਅੰਦਰ ਹੋਣ ਜਾ ਰਹੀਆਂ ਲੋਕ ਸਭਾ 2024 ਦੀਆਂ ਚੋਣਾਂ  400 ਤੋਂ ਵੀ ਵੱਧ ਸੀਟਾਂ ਹਾਸਲ ਕਰਕੇ ਕੇਂਦਰ ਵਿਚ ਮੁੜ ਤੋਂ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਭਾਜਪਾ ਦੀ ਸਰਕਾਰ ਬਣਾਈ ਜਾਵੇਗੀ। 

ਇਸ ਮੌਕੇ ਭਾਜਪਾ ਜ਼ਿਲਾ ਲੁਧਿਆਣਾ ਦਿਹਾਤੀ ਦੇ ਜਰਨਲ ਸਕੱਤਰ ਰਸ਼ਪਾਲ ਸਿੰਘ ਵਲੋਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਜਨਰਲ ਸੈਕਟਰੀ ਪਰਮਿੰਦਰ ਸਿੰਘ ਬਰਾੜ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਤੇ ਭਾਜਪਾ ਜਿਲਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਰਮਿੰਦਰ ਸਿੰਘ ਸੰਗੋਵਾਲ ਵੱਲੋ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਜਨਰਲ ਸੈਕਟਰੀ ਪਰਮਿੰਦਰ ਸਿੰਘ ਬਰਾੜ ਦਾ ਦਿਲੋਂ ਧੰਨਵਾਦ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਜਪਾ ਜਿਲਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਰਮਿੰਦਰ ਸਿੰਘ ਸੰਗੋਵਾਲ, ਸਰਕਲ ਸਾਹਨੇਵਾਲ ਦੇ ਪ੍ਰਧਾਨ ਵਿਨੈ ਕੁਮਾਰ, ਬਲਵੰਤ ਸਿੰਘ, ਇੰਦਰਜੀਤ ਸਿੰਘ, ਰਾਮ ਪ੍ਰਸਾਦ, ਸਤੀਸ਼ ਕੁਮਾਰ, ਗੁਲਸ਼ਨ ਕੁਮਾਰ, ਰਾਮਪਾਲ, ਦਲਵੀਰ ਸਿੰਘ, ਜੀਵਨਜੋਤ, ਵਿੱਕੀ ਕਪਿਲਾ, ਸਤੀਸ਼ ਸ਼ਰਮਾ, ਜਸਪਾਲ ਸਿੰਘ, ਜੋਨੀ, ਹਰਜੀਤ ਸਿੰਘ, ਰਾਮ ਲਾਲ, ਅਰਵਿੰਦ, ਸਨਪ੍ਰੀਤ, ਮੋਹਿਤ, ਇਕਬਾਲ ਸਿੰਘ, ਸਨੀ, ਕਾਲਾ ਚੋਧਰੀ, ਇੰਸਾਨ, ਪਰਮਿੰਦਰ ਮੀਲੂ, ਸੁਮਿਤ, ਨਵੀਨ, ਹਰਮਨ, ਦਿਲਬਾਗ ਬੱਗਾ, ਮਿੰਟਾਂ ਆਦਿ ਹਾਜ਼ਰ ਸਨ।