ਵਿਧਾਇਕ ਮੁੰਡੀਆਂ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਦੂਜੀ ਬੱਸ ਕੀਤੀ ਰਵਾਨਾ

ਵਿਧਾਇਕ ਮੁੰਡੀਆਂ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਦੂਜੀ ਬੱਸ ਕੀਤੀ ਰਵਾਨਾ

ਲੁਧਿਆਣਾ/ਸਾਹਨੇਵਾਲ (ਸਵਰਨਜੀਤ ਗਰਚਾ)

 

ਮੁੱਖ ਮੰਤਰੀ : ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਸ੍ਰੀ ਨੈਣਾ ਦੇਵੀ ਮੰਦਿਰ ਤੇ ਸ੍ਰੀ ਅਨੰਦਪੁਰ ਸਾਹਿਬ ਅਤੇ ਵੱਖ-ਵੱਖ ਤੀਰਥ ਸਥਾਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਬੱਸ ਨੂੰ ਵਿਧਾਇਕ ਹਰਦੀਪ ਸਿੰਘ ਮੂੰਡੀਆਂ ਨੇ ਹਰੀ ਝੰਡੀ ਦਿਖਾਕੇ ਰਵਾਨਾ ਕੀਤਾ।

ਜਿਸ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਹਲਕਾ ਸਾਹਨੇਵਾਲ ਚੋਂ ਦੂਜੀ ਬੱਸ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਹ ਬੱਸ ਰਹੀ ਯਾਤਰਾ ਉੱਤੇ ਗਏ ਸ਼ਰਧਾਲੂ ਸ਼੍ਰੀ ਅਨੰਦਪੁਰ ਸਾਹਿਬ, ਚਿੰਤਪੁਰਨੀ ਮਾਤਾ ਜੀ , ਮਾਤਾ ਨੈਣਾ ਦੇਵੀ ਜੀ, ਮਾਤਾ ਜਵਾਲਾ ਜੀ ਦੇ ਦਰਸ਼ਨ ਕਰਨਗੇ।

ਇਸ ਮੌਕੇ ਕਰਨ ਨਨਚਹਿਲ, ਸੁਰਿੰਦਰ ਚੌਧਰੀ, ਰਣਜੀਤ ਸਿੰਘ ਸੈਣੀ (ਪੀ.), ਤਜਿੰਦਰ ਸਿੰਘ ਮਿੱਠੂ, ਅਰਵਿੰਦਰ ਜੌਲੀ, ਪ੍ਰਿੰਸ ਸੈਣੀ, ਬੱਬੂ ਮੂੰਡੀਆਂ ਅਤੇ ਹੋਰ ਹਾਜ਼ਰ ਸਨ।