ਵਿਧਾਇਕ ਮੁੰਡੀਆਂ ਵਲੋਂ ਕੁਹਾੜਾ ਚੌਂਕ ਦਾ ਜਾਇਜ਼ਾ

ਵਿਧਾਇਕ ਮੁੰਡੀਆਂ ਵਲੋਂ  ਕੁਹਾੜਾ ਚੌਂਕ ਦਾ ਜਾਇਜ਼ਾ


ਸਾਹਨੇਵਾਲ/ਲੁਧਿਆਣਾ (ਸਵਰਨਜੀਤ ਗਰਚਾ)

 

ਚੰਡੀਗੜ੍ਹ ਲੁਧਿਆਣਾ ਮੁੱਖ ਮਾਰਗ ਸਥਿਤ ਕੁਹਾੜਾ ਚੌਂਕ ਵਿਖੇ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵਲੋਂ ਕੁਹਾੜਾ ਚੌਂਕ ਚ ਟਰੈਫਿਕ ਸਬੰਧੀ ਜਾਇਜ਼ਾ ਲਿਆ ਗਿਆ। ਇਸ ਮੌਕੇ ਵਿਧਾਇਕ ਮੁੰਡੀਆਂ ਨੇ ਕਿਹਾ ਕਿ ਰਾਹਗੀਰਾਂ ਨੂੰ ਕਿਸੇ ਤਰ੍ਹਾਂ ਦੀ ਟਰੈਫਿਕ ਸਬੰਧੀ ਮੁਸ਼ਕਿਲ ਪੇਸ਼ ਨਾ ਆਵੇ ਇਸਦਾ ਖਾਸ ਧਿਆਨ ਰੱਖਿਆ ਜਾਵੇਗਾ।ਇਸ ਮੌਕੇ ਵਿਧਾਇਕ ਮੁੰਡੀਆਂ ਵਲੋਂ ਕੁਹਾੜਾ ਚੌਂਕ ਵਿਖੇ ਤਾਇਨਾਤ ਟਰੈਫਿਕ ਪੁਲਿਸ ਦੇ ਏ ਐਸ ਆਈ ਪਰਮਿੰਦਰ ਸਿੰਘ ਵੱਲੋਂ ਆਪਣੇ ਕੰਮ ਪ੍ਰਤੀ ਪੂਰੀ ਜ਼ਿੰਮੇਵਾਰੀ ਨਾਲ ਨਿਭਾਈ ਜਾਂਦੀ ਡਿਊਟੀ ਦੀ ਸ਼ਲਾਘਾ ਕੀਤੀ ਗਈ ਅਤੇ ਨਾਲ ਹੀ ਕੁਹਾੜਾ ਚੌਂਕ ਦੀ ਟਰੈਫਿਕ ਨੂੰ  ਸੁੰਚਾਰੂ ਢੰਗ ਨਾਲ ਚਲਾਉਣ ਸਬੰਧੀ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਲਦ ਹੀ ਟਰੈਫਿਕ ਪੁਲਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੁਹਾੜਾ ਚੌਂਕ ਦੀ ਆਵਾਜਾਈ ਵਿਚ ਹੋਰ ਸੁਧਾਰ ਕੀਤਾ ਜਾਵੇਗਾ।ਇਸ ਮੌਕੇ ਚੇਅਰਮੈਨ ਜ਼ੋਰਾਵਰ ਸਿੰਘ, ਪ੍ਰਿੰਸੀ ਸੈਣੀ ਆਦਿ ਹਾਜ਼ਰ ਸਨ।