ਵਿਨੈ ਕੁਮਾਰ ਨੂੰ ਭਾਰਤੀ ਜਨਤਾ ਪਾਰਟੀ ਸਰਕਲ ਸਾਹਨੇਵਾਲ ਦਾ ਪ੍ਰਧਾਨ ਕੀਤਾ ਨਿਯੁਕਤ

ਵਿਨੈ ਕੁਮਾਰ ਨੂੰ ਭਾਰਤੀ ਜਨਤਾ ਪਾਰਟੀ ਸਰਕਲ ਸਾਹਨੇਵਾਲ ਦਾ ਪ੍ਰਧਾਨ ਕੀਤਾ ਨਿਯੁਕਤ
ਵਿਨੈ ਕੁਮਾਰ ਨੂੰ ਭਾਰਤੀ ਜਨਤਾ ਪਾਰਟੀ ਸਰਕਲ ਸਾਹਨੇਵਾਲ ਦਾ ਪ੍ਰਧਾਨ ਕੀਤਾ ਨਿਯੁਕਤ

ਸਾਹਨੇਵਾਲ/ਲੁਧਿਆਣਾ (ਸਵਰਨਜੀਤ ਗਰਚਾ)

 

ਭਾਜਪਾ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਰਮਿੰਦਰ ਸਿੰਘ ਸੰਗੋਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਰਸ਼ਪਾਲ ਸਿੰਘ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਸਰਕਲ ਸਾਹਨੇਵਾਲ ਦੇ ਅਹੁਦੇਦਾਰਾ ਤੇ ਵਰਕਰਾਂ ਦੀ ਮੀਟਿੰਗ ਹੋਈ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਜਪਾ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਰਮਿੰਦਰ ਸਿੰਘ ਸੰਗੋਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਰਸ਼ਪਾਲ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅੰਦਰ ਹਰ ਇੱਕ ਵਰਕਰ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ।

ਜਿਸ ਦੇ ਤਹਿਤ ਅੱਜ ਭਾਰਤੀ ਜਨਤਾ ਪਾਰਟੀ ਦੇ ਵਰਕਰ ਵਿਨੈ ਕੁਮਾਰ ਨੂੰ ਭਾਰਤੀ ਜਨਤਾ ਪਾਰਟੀ ਸਰਕਲ ਸਾਹਨੇਵਾਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਇਸ ਮੌਕੇ ਭਾਰਤੀ ਜਨਤਾ ਪਾਰਟੀ ਸਰਕਲ ਸਾਹਨੇਵਾਲ ਦੇ ਨਵ ਨਿਯੁਕਤ ਪ੍ਰਧਾਨ ਵਿਨੈ ਕੁਮਾਰ ਨੇ ਭਾਜਪਾ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਰਮਿੰਦਰ ਸਿੰਘ ਸੰਗੋਵਾਲ, ਜ਼ਿਲ੍ਹਾ ਜਨਰਲ ਸਕੱਤਰ ਰਸ਼ਪਾਲ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਜੋ ਤੁਸੀ ਮੈਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ ਮੈਂ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਦੇ ਨਾਲ ਨਿਭਾਵਾਂਗਾਂ।

ਇਸ ਮੌਕੇ ਭਾਜਪਾ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਰਮਿੰਦਰ ਸਿੰਘ ਸੰਗੋਵਾਲ, ਜ਼ਿਲ੍ਹਾ ਜਨਰਲ ਸਕੱਤਰ ਰਸ਼ਪਾਲ ਸਿੰਘ ਵੱਲੋ ਵਿਨੈ ਕੁਮਾਰ ਨੂੰ ਨਿਯੁਕਤੀ ਪੱਤਰ ਦਿੱਤਾ ਗਿਆ।

ਇਸ ਮੌਕੇ ਭਾਜਪਾ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਰਮਿੰਦਰ ਸਿੰਘ ਸੰਗੋਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਰਸ਼ਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਹਰਜੀਤ ਸਿੰਘ ਖਾਲਸਾ, ਬਚਿੱਤਰ ਸਿੰਘ, ਚਿਤਰੰਜਣ ਸ਼ਰਮਾ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਇਸ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਸਰਕਲ ਸਾਹਨੇਵਾਲ ਦੀ ਨਵੀਂ ਟੀਮ ਦਾ ਗਠਨ ਕੀਤਾ ਗਿਆ।

ਜਿਸ ਵਿੱਚ ਜਨਰਲ ਸਕੱਤਰ ਰਾਮ ਪ੍ਰਸਾਦ, ਵਾਈਸ ਪ੍ਰਧਾਨ ਦਿਲਦਾਰ ਬੱਗਾ, ਵਾਈਸ ਪ੍ਰਧਾਨ ਪ੍ਰਵੇਸ਼ ਸ਼ਰਮਾ ਉਰਫ ਜੋਨੀ, ਵਾਈਸ ਪ੍ਰਧਾਨ ਰਾਮਪਾਲ ਕੌਲ, ਸੈਕਟਰੀ ਸੁਰੇਸ਼ ਕੁਮਾਰ ਸਵਾਮੀ, ਸੈਕਟਰੀ ਸ੍ਰੀਮਤੀ ਅਨੁਰਾਧਾ ਚੌਧਰੀ, ਸੈਕਟਰੀ ਗੁਲਸ਼ਨ ਕੁਮਾਰ, ਯੁਵਾ ਮੋਰਚਾ ਪ੍ਰਧਾਨ ਕੁਲਵਿੰਦਰ ਸਿੰਘ ਚੀਮਾ, ਮਹਿਲਾ ਮੋਰਚਾ ਪ੍ਰਧਾਨ ਸਰਬਜੀਤ ਕੌਰ, ਕਿਸਾਨ ਮੋਰਚਾ ਪ੍ਰਧਾਨ ਜਗਜੀਤ ਸਿੰਘ ਨੂੰ ਜ਼ਿਮੇਵਾਰੀ ਸੋਂਪੀ ਗਈ। ਇਸ ਮੌਕੇ ਇਹਨਾਂ ਤੋਂ ਇਲਾਵਾ ਸਾਬਕਾ ਐਸਸੀ ਮੋਰਚਾ ਜਿਲਾ ਪ੍ਰਧਾਨ ਕੁਲਦੀਪ ਸਿੰਘ ਕੌਲ, ਹਰਜੰਟ ਸਿੰਘ ਡੋਗਰ, ਕੁਲਵਿੰਦਰ ਸਿੰਘ ਸੈਂਕੀ ਜਿਲਾ ਯੁਵਾ ਮੋਰਚਾ ਪ੍ਰਧਾਨ, ਦਲਜੀਤ ਸਿੰਘ, ਹਰਦੀਪ ਸਿੰਘ, ਹਰਸ਼ਪ੍ਰੀਤ ਸਿੰਘ, ਕਰਮਪ੍ਰੀਤ ਸਿੰਘ, ਹਰੀਸ਼ ਕੁਮਾਰ ਆਦਿ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।