ਸੀ ਐਚ ਸੀ ਸਾਹਨੇਵਾਲ ਵਿਖੇ ਵਿਸ਼ਵ ਦਿਲ ਦਿਵਸ ਮਨਾਇਆ
ਸਿਹਤ ਬਲਾਕ ਸੀ ਐਚ ਸੀ ਸਾਹਨੇਵਾਲ ਵਲੋਂ ਸਥਾਨਕ ਸਰਕਾਰੀ ਹਸਪਤਾਲ ਵਿਖੇ ਵਿਸ਼ਵ ਦਿਲ ਦਿਵਸ ਮਨਾਇਆ ਗਿਆ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ ਪੂਨਮ ਗੋਇਲ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਇਸ ਦੌਰ ਵਿੱਚ ਦਿਲ ਨੂੰ ਤੰਦਰੁਸਤ ਰੱਖਣਾ ਪਹਿਲਾਂ ਨਾਲੋਂ ਵੀ ਜ਼ਿਆਦਾ ਜ਼ਰੂਰੀ ਹੋ ਗਿਆ ਹੈ, ਫਿਰ ਭਾਵੇਂ ਤੁਹਾਡੀ ੳੁਮਰ ਘੱਟ ਹੋਵੇ ਜਾਂ ਜ਼ਿਆਦਾ। ਉਨ੍ਹਾਂ ਕਿਹਾ ਕਿ ਵਿਸ਼ਵ ਦਿਲ ਦਿਵਸ ਮਨਾਉਣ ਦਾ ਮੁੱਖ ਮੰਤਵ ਲੋਕਾਂ ਨੂੰ ਦਿਲ ਦੀਆਂ ਬੀਮਾਰੀਆਂ ਪ੍ਰਤੀ ਜਾਗਰੂਕ ਕਰਨਾ ਅਤੇ ਦਿਲ ਨੂੰ ਤੰਦਰੁਸਤ ਰੱਖਣ ਲਈ ਇਕ ਸੰਤੁਲਿਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ।
ਡਾ ਰੀਨਾ ਗੁਪਤਾ ਨੇ ਦੱਸਿਆ ਕਿ ਤੰਦਰੁਸਤ ਜੀਵਨ ਜਿਊਣ ਲਈ ਸਾਨੂੰ ਜੰਕ ਫੂਡ, ਸਿਗਰੇਟ, ਤੰਬਾਕੂ ਆਦਿ ਤੋਂ ਦੂਰ ਰਹਿਣ ਅਤੇ ਸੰਤੁਲਿਤ ਭੋਜਨ, ਕਸਰਤ, ਤਨਾਅ ਤੋਂ ਮੁਕਤੀ ਨੂੰ ਅਪਨਾਉਣ ਦੀ ਲੋੜ ਹੈ ਮੋਟਾਪਾ ਦਿਲ ਦਾ ਸਭ ਤੋਂ ਵੱਡਾ ਦੁਸ਼ਮਣ ਹੈ ਜੋ ਕਿ ਸ਼ੂਗਰ, ਬੀ ਪੀ ਅਤੇ ਕੌਲੈਸਟਰੋਲ ਵਰਗੀਆਂ ਬੀਮਾਰੀਆਂ ਨੂੰ ਜਨਮ ਦਿੰਦਾ ਹੈ। ਖਾਸ ਤੌਰ ਤੇ ਕਰੋਨਾ ਮਹਾਂਮਾਰੀ ਦੌਰਾਨ ਇਹਨਾਂ ਬੀਮਾਰੀਆਂ ਵਾਲੇ ਮਰੀਜ਼ਾਂ ਨੂੰ ਵਿਸ਼ੇਸ਼ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ।
ਇਸ ਮੌਕੇ ਬਲਾਕ ਐਜੂਕੇਟਰ ਜਸਬੀਰ ਸਿੰਘ ਖੰਨਾ ਅਤੇ ਐੱਚ ਆਈ ਦਲਵੀਰ ਸਿੰਘ ਨੇ ਕਿਹਾ ਕਿ ਹਰ ਮਨੁੱਖ ਨੂੰ ਰੋਜ਼ਾਨਾ ਸ਼ਰੀਰਕ ਕਸਰਤ ਜਰੂਰ ਕਰਨੀ ਚਾਹੀਦੀ ਹੈ। ਕਸਰਤ ਨਾਲ ਮਾਸਪੇਸ਼ੀਆਂ ਮਜਬੂਤ ਹੁੰਦੀਆਂ ਹਨ ਤੇ ਦਿਲ ਵੀ ਤੰਦਰੂਸਤ ਰਹਿੰਦਾ ਹੈ ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਮੁਖ ਸਿੰਘ ਗੁਰਦੇਵ ਸਿੰਘ ਰਾਜਵੰਤ ਕੌਰ ਤੇ ਹੋਰ ਸਟਾਫ ਹਾਜ਼ਰ ਸੀ
Comments (0)
Facebook Comments