ਸੁਖਬੀਰ ਬਾਦਲ ਨੇ ਮੁਆਫੀ ਮੰਗ ਵਿਰੋਧੀਆਂ ਨੂੰ ਚਿੱਤ ਕੀਤਾ : ਸੰਤੋਖ਼ ਸਿੰਘ ਖਾਲਸਾ

ਸੁਖਬੀਰ ਬਾਦਲ ਨੇ ਮੁਆਫੀ ਮੰਗ ਵਿਰੋਧੀਆਂ ਨੂੰ ਚਿੱਤ ਕੀਤਾ : ਸੰਤੋਖ਼ ਸਿੰਘ ਖਾਲਸਾ

ਸਾਹਨੇਵਾਲ/ਲੁਧਿਆਣਾ (ਸਵਰਨਜੀਤ ਗਰਚਾ)

 

 

ਹਲਕਾ ਸਾਹਨੇਵਾਲ ਤੋਂ ਸੀਨਿਅਰ ਲੀਡਰ ਅਕਾਲੀ ਦਲ ਅਤੇ ਟਰਾਂਸਪੋਰਟ ਵਿੰਗ ਪੰਜਾਬ ਸੀਨਿਅਰ ਵਾਈਸ ਪ੍ਰੈਜ਼ੀਡੈਂਟ ਸੰਤੋਖ ਸਿੰਘ ਖ਼ਾਲਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹੋ ਕੇ ਮੰਗੀ ਮੁਆਫੀ ਨਾਲ ਸਮੁੱਚੀਆਂ ਵਿਰੋਧੀ ਧਿਰਾਂ ਨੂੰ ਚਿੱਤ ਕਰ ਦਿੱਤਾ ਹੈ। ਕਿਹਾ ਕਿ ਭਾਂਵੇ ਸ੍ਰੀ ਬਾਦਲ ਨੇ ਇੱਕ ਨਿਮਾਣੇ ਸਿੱਖ ਵਜੋਂ ਪੇਸ਼ ਹੋ ਕੇ ਮੁਆਫੀ ਮੰਗੀ ਹੈ, ਪਰ ਹਰ ਸਮੇਂ ਅਕਾਲੀ ਦਲ ਨੂੰ ਨਿੰਦਣ ਵਾਲੀਆਂ ਸਮੁੱਚੀਆਂ ਧਿਰਾਂ ਹੁਣ ਚੁੱਪ ਧਾਰ ਗਈਆਂ ਹਨ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ ਵੱਖ-ਵੱਖ ਅਕਾਲੀ ਦਲਾਂ ਵਿਚ ਏਕਤਾ ਦੇ ਅਸਾਰ ਬਣ ਗਏ ਹਨ। ਇਸ ਮੌਕੇ ਤੇ ਸੰਤੋਖ ਸਿੰਘ ਖ਼ਾਲਸਾ ਜੀ ਨੇ ਪ੍ਰਧਾਨ ਸੁਖਬੀਰ ਬਾਦਲ ਦਾ ਧੰਨਵਾਦ ਵੀ ਕੀਤਾ ਤੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਬਹੁਤ ਵੱਡੀ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ਸਾਹਨੇਵਾਲ ਦੇ ਵਾਰਡ ਨੰਬਰ 11 ਤੋਂ ਬੀਬੀ ਸਵਰਨਜੀਤ ਕੌਰ ਅਤੇ ਪ੍ਰਿੰਸ ਸਾਹਨੇਵਾਲ ਅਤੇ ਹੋਰ ਮੈਬਰ ਹਾਜਿਰ ਸਨ।