ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਭਾਰੀ ਬਹੁਮਤ ਲੈਕੇ ਜਿੱਤ ਪ੍ਰਾਪਤ ਕਰੇਗਾ : ਸੰਤੋਖ਼ ਸਿੰਘ ਖਾਲਸਾ

ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਭਾਰੀ ਬਹੁਮਤ ਲੈਕੇ ਜਿੱਤ ਪ੍ਰਾਪਤ ਕਰੇਗਾ : ਸੰਤੋਖ਼ ਸਿੰਘ ਖਾਲਸਾ

ਸਾਹਨੇਵਾਲ/ਲੁਧਿਆਣਾ (ਸਵਰਨਜੀਤ ਗਰਚਾ)

ਸ: ਬਿਕਰਮਜੀਤ ਸਿੰਘ ਖਾਲਸਾ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਵਧਾਈ ਦਿੱਤੀ

 

ਲੋਕ ਸਭਾ ਦੀਆਂ ਰਹੀਆਂ ਚੋਣਾਂ ਵਿੱਚ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ : ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਲੀਡਰਸ਼ਿਪ ਦੇ ਫੈਂਸਲੇ ਤੋਂ ਬਾਅਦ : ਬਿਕਰਮਜੀਤ ਸਿੰਘ ਖਾਲਸਾ ਨੂੰ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਪਾਰਟੀ ਉਮੀਦਵਾਰ ਅਤੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਪਾਰਟੀ ਉਮੀਦਵਾਰ ਦੇ ਐਲਾਨੇ ਜਾਣ ਨਾਲ ਅਕਾਲੀ ਆਗੂਆਂ ਤੇ ਵਰਕਰਾਂ ਵਿੱਚ ਬਹੁਤ ਹੀ ਖੁਸ਼ੀ ਦੀ ਲਹਿਰ ਹੈ। ਇਸ ਗੱਲ ਦਾ ਪ੍ਰਗਟਾਵਾ ਪੱਤਰਕਾਰਾਂ ਨਾਲ ਗੱਲਬਾਤ  ਕਰਦਿਆ ਸਾਹਨੇਵਾਲ ਤੋਂ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੰਤੋਖ਼ ਸਿੰਘ ਖਾਲਸਾ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਖਾਲਸਾ ਜੀ ਦਾ ਲੋਕ ਸਭਾ ਹਲਕਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਨਾਲ ਬਹੁਤ ਹੀ ਪਿਆਰ ਤੇ ਗੂੜ੍ਹਾ ਸਬੰਧ ਹੈ ਜਿਸ ਕਰਕੇ ਇਹ ਸੀਟ ਅਕਾਲੀ ਦਲ ਬਹੁਮਤ ਨਾਲ ਜਿੱਤ ਹਾਸਿਲ ਕਰੇਗਾ। ਇਸ ਦੌਰਾਨ ਸੰਤੋਖ਼ ਸਿੰਘ ਖਾਲਸਾ ਨੇ ਕਿਹਾ ਕਿ ਪਿੱਛਲੇ ਦਿਨੀਂ ਹਲਕਾ ਸਾਹਨੇਵਾਲ ਦੇ ਸਾਬਕਾ ਵਿਧਾਇਕ ਅਤੇ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਵੱਲੋਂ "ਪੰਜਾਬ ਬਚਾਓ ਯਾਤਰਾ" ਕੱਢੀ ਗਈ ਜਿਸ ਵਿੱਚ ਹਲਕੇ ਸਾਹਨੇਵਾਲ ਤੋਂ ਬਹੁਤ ਵੱਡਾ ਭਰਵਾਂ ਹੁੰਗਾਰਾ ਮਿਲਿਆ ਸੀ। ਕਿਹਾ ਕਿ ਇਸ ਤੋਂ ਸਿੱਧ ਹੁੰਦਾ ਸੀ ਸ੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਭਾਰੀ ਬਹੁਮਤ ਲੈਕੇ ਜਿੱਤ ਪ੍ਰਾਪਤ ਕਰੇਗਾ। ਅੱਗੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਨੂੰ ਭਾਰੀ ਵੋਟਾਂ ਦੇ ਫਰਕ ਨਾਲ ਹਲਕਾ ਸਾਹਨੇਵਾਲ ਤੋਂ ਜਿਤਾ ਕੇ ਭੇਜਾਂਗੇ। ਇਸ ਮੌਕੇ ਤੇ ਸੰਤੋਖ਼ ਸਿੰਘ ਖਾਲਸਾ ਨੇ : ਬਿਕਰਮਜੀਤ ਸਿੰਘ ਖਾਲਸਾ ਨੂੰ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਵਧਾਈ ਦਿੱਤੀ। ਇਸ ਮੌਕੇ ਤੇ ਪ੍ਰਿੰਸ ਸਾਹਨੇਵਾਲ, ਬੀਬੀ ਸਵਰਨਜੀਤ ਕੌਰ (ਵਾਰਡ ਨੰਬਰ 11) ਤੋ ਹਾਜਿਰ ਸਨ।