ਸਾਹਨੇਵਾਲ 'ਚ ਪੰਜਾਬ ਬਚਾਓ ਯਾਤਰਾ ਸਬੰਧੀ ਅਹਿਮ ਮੀਟਿੰਗ

ਸਾਹਨੇਵਾਲ 'ਚ ਪੰਜਾਬ ਬਚਾਓ ਯਾਤਰਾ ਸਬੰਧੀ ਅਹਿਮ ਮੀਟਿੰਗ

ਸਾਹਨੇਵਾਲ/ਲੁਧਿਆਣਾ (ਸਵਰਨਜੀਤ ਗਰਚਾ)

ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਸਾਬਕਾ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਗੁਰਦੁਆਰਾ ਸ਼੍ਰੀ ਰੇਰੁ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਵਰਕਰਾਂ ਨਾਲ ਹਲਕਾ ਸਾਹਨੇਵਾਲ ਵਿਖੇ 9 ਅਪ੍ਰੈਲ ਨੂੰ ਆਉਣ ਵਾਲੀ ਪੰਜਾਬ ਬਚਾਓ ਯਾਤਰਾ ਸਬੰਧੀ ਅਹਿਮ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਸਾਬਕਾ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਪੰਜਾਬ ਬਚਾਓ ਯਾਤਰਾ ਪ੍ਰਤੀ ਸੂਬੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਇਸ ਮੌਕੇ ਸਾਬਕਾ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਸਮੂਹ ਵਰਕਰ ਅਤੇ ਆਗੂਆਂ ਦੀਆਂ ਪੰਜਾਬ ਬਚਾਓ ਯਾਤਰਾ ਦੇ ਹਲਕਾ ਸਾਹਨੇਵਾਲ ਵਿਖੇ ਪੁੱਜਣ ਸਬੰਧੀ ਜ਼ਿੰਮੇਵਾਰੀਆਂ ਲਗਾਈਆਂ ਗਈਆਂ। ਇਸ ਦੌਰਾਨ ਹਲਕੇ ਦੇ ਸਮੂਹ ਅਕਾਲੀ ਵਰਕਰ ਤੇ ਆਗੂਆਂ ਵਲੋਂ ਭਾਰੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ।

ਇਸ ਮੌਕੇ ਕੁਲਵੰਤ ਸਿੰਘ ਕਾਂਤੀ, ਪ੍ਰਧਾਨ ਬਲਜੀਤ ਸਿੰਘ ਹਰਾ, ਸਵਰਨ ਕੁਮਾਰ ਸੋਨੀ , ਜਿੰਦਰ ਕੋਚ, ਮਾਸਟਰ ਅਸ਼ੋਕ ਕੁਮਾਰ, ਹਰਦੀਪ ਸਿੰਘ ਸੰਧੂ, ਮਨਜੀਤ ਸਿੰਘ, ਰਿੰਪੀ ਪੰਗਲੀ, ਸੰਤੋਖ ਸਿੰਘ, ਪ੍ਰਿੰਸ, ਜਗਮੋਹਨ ਸਿੰਘ, ਪ੍ਰਧਾਨ ਪਰਵੀਨ ਸਾਹਨੇਵਾਲ, ਰਾਜਵੀਰ ਸਿੰਘ ਗਰਚਾ, ਮੰਦੀਪ ਸਿੰਘ ਐਡਵੋਕੇਟ, ਮਲਕੀਤ ਸਿੰਘ ਹਰਾ, ਸੁੱਖੀ ਪੰਚ, ਦੀਪਾ ਕਨੇਚ, ਹਰਜੀਤ ਸਿੰਘ ਮਾਸਟਰ, ਹਰਚਰਨ ਸਿੰਘ ਜਿਉਣੇਵਾਲ, ਅਜਮੇਰ ਸਿੰਘ ਗਰਚਾ ਕੁਹਾੜਾ, ਚਰਨਜੀਤ ਸਿੰਘ ਪੰਧੇਰ, ਕੁਲਵੰਤ ਸਿੰਘ, ਗੁਰਦੀਪ ਸਿੰਘ, ਜੋਨੀ ਵਿਰਕ, ਜੋਬਨ ਗਿੱਲ, ਵਿਜੈ ਸੈਣੀ, ਤੇਜ਼ ਸਿੰਘ ਕੁਹਾੜਾ ਸਮੇਤ ਭਾਰੀ ਗਿਣਤੀ ਵਿਚ ਅਕਾਲੀ ਵਰਕਰਾਂ ਵਲੋਂ ਸ਼ਮੂਲੀਅਤ ਕੀਤੀ ਗਈ।