ਸਾਹਨੇਵਾਲ ‘ਚ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਮਨਾਇਆ

ਸਾਹਨੇਵਾਲ ‘ਚ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਮਨਾਇਆ

ਸਾਹਨੇਵਾਲ/ਲੁਧਿਆਣਾ (ਸਵਰਨਜੀਤ ਗਰਚਾ)

 

ਵਤਨ ਪੇ ਮਿਟਨੇ ਵਾਲੋ ਕਾ… ਯਹੀ ਬਾਕੀ ਨਿਸ਼ਾਂ ਹੋਗਾ” ਦੀਆਂ ਸਤਰਾਂ ਅਨੁਸਾਰ ਅੱਜ ਸਾਹਨੇਵਾਲ ਵਿਖੇ ਸ੍ਰੀ ਸੁਨੀਲ ਸ਼ਰਮਾ ਜੀ, ਨਗਰ ਕੌਂਸਲ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਰਸ਼ਪਾਲ ਸਿੰਘ ਅਤੇ ਸਮਾਜਸੇਵੀ ਵਿਨੈ ਕੁਮਾਰ ਦੀ ਅਗਵਾਈ ਹੇਠ ਨਿਊ ਮਾਡਲ ਟਾਊਨ ਸਾਹਨੇਵਾਲ ਵਿਖੇ ਦੇਸ਼ ਦੇ ਮਹਾਨ ਸ਼ਹੀਦ--ਆਜ਼ਮ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।

ਇਸ ਮੌਕੇ ਸ੍ਰੀ ਸੁਨੀਲ ਕੁਮਾਰ  ਵਿਧਾਨ ਸਭਾ ਹਲਕਾ ਸਾਹਨੇਵਾਲ ਅਤੇ ਸਾਹਨੇਵਾਲ ਨਗਰ ਕੌਂਸਲ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਰਸ਼ਪਾਲ ਸਿੰਘ ਅਤੇ ਸਮਾਜ ਸੇਵੀ ਵਿਨੈ ਕੁਮਾਰ ਨੇ ਸ਼ਹੀਦੇ--ਆਜ਼ਮ ਭਗਤ ਸਿੰਘ ਜੀ ਦੀ ਤਸਵੀਰ ਅੱਗੇ ਨਸਮਸਤਕ ਹੋ ਕੇ ਸ਼ਰਧਾ ਦੇ ਫੁੱਲ ਅਰਪਣ ਕੀਤੇ ਤੇ ਨੌਜਵਾਨ ਪੀੜੀ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੰਦੇ ਹੋਏ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਾਰਿਆ ਨੂੰ ਸ਼ਹੀਦੇ--ਆਜ਼ਮ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦੇ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ ਅਤੇ ਦੇਸ਼ ਦੀ ਆਣ, ਬਾਣ ਤੇ ਸ਼ਾਨ ਬਰਕਰਾਰ ਰੱਖਣ ਲਈ ਹਰ ਸਮੇਂ ਤਿਆਰ ਰਹਿਣਾ ਚਾਹੀਦਾ ਹੈ ਉਨ੍ਹਾਂ ਨੇ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਕੇਸ਼ ਸ਼ਰਮਾ, ਬਲਵੰਤ ਸਿੰਘ, ਹਰਜੀਤ ਸਿੰਘ, ਰਾਮਪਾਲ, ਕੁਲਵਿੰਦਰ ਸਿੰਘ ਚੀਮਾ, ਦਲਵੀਰ ਸਿੰਘ, ਰਾਮ ਪ੍ਰਸਾਦ, ਪਰਵੇਜ਼ ਸ਼ਰਮਾ, ਸ਼ਾਮ ਸਿੰਘ, ਇਂਸਾਨ, ਸਮਿਤ, ਗੁਰਪ੍ਰੀਤ ਸਿੰਘ, ਅਨੁਜ, ਇੰਦੂ ਦੇਵੀ ਤੇ ਹੋਰ ਮੈਂਬਰ ਹਾਜ਼ਰ ਸਨ।