ਸਾਹਨੇਵਾਲ ਤੰਬਾਕੂਨੋਸ਼ੀ ਕਰਨ ਵਾਲਿਆਂ ਵਿਰੁੱਧ ਕੀਤੀ ਕਾਰਵਾਈ

ਸਾਹਨੇਵਾਲ ਤੰਬਾਕੂਨੋਸ਼ੀ ਕਰਨ ਵਾਲਿਆਂ ਵਿਰੁੱਧ ਕੀਤੀ ਕਾਰਵਾਈ

ਸਾਹਨੇਵਾਲ (ਸਵਰਨਜੀਤ ਗਰਚਾ)

 

ਸਿਵਲ ਸਰਜਨ ਲੁਧਿਆਣਾ ਡਾਕਟਰ ਜਸਵੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਰਮੇਸ਼ ਕੁਮਾਰ ਜੀ ਦੇ ਹੁਕਮਾਂ ਅਨੁਸਾਰ ਸਾਹਨੇਵਾਲ ਤੰਬਾਕੂਨੋਸ਼ੀ ਸਬੰਧੀ ਜਾਗਰੂਕ ਕਰਨ ਲਈ ਚਲਾਨ ਕੱਟੇ ਗਏ।

ਤੰਬਾਕੂ ਕੰਟਰੋਲ ਐਕਟ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਰੇੜੀਆਂ ਫੜੀਆਂ ਅਤੇ ਦੁਕਾਨਦਾਰਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਗਈ।

ਗੁਰਦੇਵ ਸਿੰਘ ਸੁਪਰਵਾਈਜ਼ਰ ਨੇ ਦੱਸਿਆ ਕਿ ਜੇਕਰ  ਤੰਬਾਕੂ ਐਕਟ ਦੀ ਕੋਈ ਵੀ ਵਿਅਕਤੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਤੰਬਾਕੂ ਦੀ ਵਰਤੋਂ ਕਰਨ ਨਾਲ ਮੂੰਹ ਦਾ ਕੈਂਸਰ ਚਬਾੜੇ ਦਾ ਕੈਂਸਰ ਗਲੇ ਦਾ ਕੈਂਸਰ ਸਾਹ ਨਾਲੀ ਦਾ ਕੈਂਸਰ ਹੋ ਸਕਦਾ ਹੈ।18 ਤੋਂ ਘੱਟ ਕਿਸੇ ਵੀ ਵਿਅਕਤੀ ਨੂੰ ਤੰਬਾਕੂ ਬੀੜੀ ਸਿਗਰਟ ਨਾ ਦੇਣ ਬਾਰੇ ਜਾਣਕਾਰੀ ਦਿੱਤੀ ਗਈ।

ਦੁਕਾਨਦਾਰਾਂ ਨੂੰ ਚੇਤਾਵਨੀ ਬੋਰਡ ਲਗਾਉਣ ਬਾਰੇ ਕਿਹਾ ਗਿਆ। ਇਸ ਮੁਹਿੰਮ ਤਹਿਤ ਤੰਬਾਕੂ ਕੰਟਰੋਲ ਐਕਟ ਅਧੀਨ ਸਿਹਤ ਵਿਭਾਗ ਦੀ ਟੀਮ ਜਿਸ ਵਿਚ ਗੁਰਦੇਵ ਸਿੰਘ ਸੁਪਰਵਾਈਜ਼ਰ ਗੁਰਜੀਤ ਸਿੰਘ ਸਿਹਤ ਵਰਕਰ ਜਸਵੀਰ ਸਿੰਘ (BE) ਨੇ ਕੋਟਪਾ ਐਕਟ 2003 ਦੀ ਉਲੰਘਣਾ ਕਰਨ ਵਾਲਿਆਂ ਤੋਂ ਜੁਰਮਾਨਾ ਵਸੂਲ ਕੀਤਾ ਗਿਆ।