ਸਾਹਨੇਵਾਲ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਰਕਰਾਂ ਨਾਲ ਕੀਤੀ ਮੀਟਿੰਗ

ਸਾਹਨੇਵਾਲ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਰਕਰਾਂ ਨਾਲ ਕੀਤੀ ਮੀਟਿੰਗ

ਸਾਹਨੇਵਾਲ/ਲੁਧਿਆਣਾ (ਸਵਰਨਜੀਤ ਗਰਚਾ)

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਹਨੇਵਾਲ ਵਿਖੇ ਪਹੁੰਚਣ 'ਤੇ ਹਲਕਾ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਸਮੂਹ ਸਾਹਨੇਵਾਲ ਵਾਸੀਆਂ ਅਤੇ ਹੋਰ ਪਤਵੰਤਿਆਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਅਤੇ ਸਿਰਪਾਓ ਸਾਹਿਬ 'ਤੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਭਰਵਾਂ ਸਵਾਗਤ ਕੀਤਾ ਅਤੇ ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਰੋਡ 'ਤੇ ਹੀ ਪੰਜ ਮਿੰਟ ਆਪ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਹਾਜ਼ਰ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾ ਕਿਹਾ ਕਿ ਹਲਕਾ ਸਾਹਨੇਵਾਲ ਦੇ ਲੋਕਾਂ ਨੇ ਹਮੇਸ਼ਾ ਪਿਆਰ ਅਤੇ ਸਤਿਕਾਰ ਬਖਸ਼ਿਆ ਹੈ ਅਤੇ ਮੈਨੂੰ ਪੂਰੀ ਆਸ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਵੀ ਇਹ ਲੋਕ ਪਹਿਲਾਂ ਵਾਂਗ ਆਪ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਨੂੰ ਵੱਧ ਤੋਂ ਵੱਧ ਵੋਟਾਂ ਦੇ ਕੇ ਮਾਣ ਵਧਾਉਣਗੇ ਅਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਕੇਂਦਰ ਵਿੱਚੋਂ ਚਲਦਾ ਕਰਨਗੇ।

ਉਨ੍ਹਾਂ ਅੱਗੇ ਕਿਹਾ ਕਿ ਮੋਦੀ ਸਰਕਾਰ ਇੱਕ ਤਾਨਾਸ਼ਾਹੀ ਸਰਕਾਰ ਹੈ, ਜੋਂ ਕਿ ਹਮੇਸ਼ਾ ਆਪਣੇ ਤਾਨਾਸ਼ਾਹੀ ਨਾਲ ਲੋਕਾਂ ਨੂੰ ਦਬਾਉਂਦੀ ਜਾ ਰਹੀ ਹੈ। ਇਸ ਮੌਕੇ ਹਲਕਾ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਜਦੋਂ ਮੈਨੂੰ ਇਸ ਗੱਲ ਦਾ ਪਤਾ ਚੱਲਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਾਡੇ ਹਲਕੇ ਵਿੱਚੋਂ ਲੰਘ ਰਹੇ ਹਨ ਤਾਂ ਮੈਂ ਉਨ੍ਹਾਂ ਨੂੰ ਬੇਨਤੀ ਕਿ ਮੁੱਖ ਮੰਤਰੀ ਸਾਹਿਬ ਮੇਰੇ ਹਲਕੇ ਦੇ ਲੋਕਾਂ ਨੂੰ ਜ਼ਰੂਰ ਮਿਲਕੇ ਜਾਣਾ ਤਾਂ ਉਨ੍ਹਾਂ ਮੇਰੀ ਬੇਨਤੀ ਨੂੰ ਮੰਨਦਿਆਂ ਮੇਰੇ ਹਲਕੇ ਦੇ ਲੋਕਾਂ ਨੂੰ ਮਿਲੇ ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਬਹੁਤ ਬਹੁਤ ਦਿਲੋਂ ਧੰਨਵਾਦ ਕਰਦਾ ਹਾਂ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਦੀਪ ਐਰੀ, ਸਤਵਿੰਦਰ ਸਿੰਘ ਹੈਪੀ, ਤਜਿੰਦਰ ਸਿੰਘ ਮਿੱਠੂ, ਬਲਵੰਤ ਸਿੰਘ ਨੰਦਪੁਰ, ਲਾਲੀ ਹਰਾ, ਦਲਜੀਤ ਸਿੰਘ ਚੌਹਾਨ, ਪਲਵਿੰਦਰ ਸਿੰਘ ਸੰਧੂ, ਪ੍ਰਧਾਨ ਅੰਮ੍ਰਿਤਪਾਲ ਸਿੰਘ ਕਨੇਚ, ਪ੍ਰਧਾਨ ਗੁਰਦੀਪ ਸਿੰਘ ਕੌਲ ਸੇਵਾਮੁਕਤ ਈਟੀਓ, ਪ੍ਰਧਾਨ ਮਨਧੀਰ ਸਿੰਘ ਧੀਰਾ, ਪ੍ਰਧਾਨ ਹਰਜਿੰਦਰ ਸਿੰਘ ਕਨੇਚ, ਕੀਰਤਨ ਸਿੰਘ ਬੱਬੂ, ਰਾਵਿੰਦਰ ਸਿੰਘ ਖ਼ਾਲਸਾ, ਗੁਰਮੀਤ ਸਿੰਘ ਪੱਪੂ ਤਲਵਾੜਾ, ਪ੍ਰਧਾਨ ਗੁਰਦੀਪ ਸਿੰਘ ਟੋਨਾ, ਆੜ੍ਹਤੀਆਂ ਐਸੋਸੀਏਸ਼ਨ ਜ਼ਿਲ੍ਹਾ ਪ੍ਰਧਾਨ ਅਜਮੇਰ ਸਿੰਘ ਧਾਲੀਵਾਲ, ਪ੍ਰਧਾਨ ਅਮਰੀਕ ਸਿੰਘ ਸੇਖੋਂ ਨੱਤ, ਗੁਰਪਾਲ ਸਿੰਘ, ਅਮਰਜੀਤ ਸਿੰਘ ਬੱਬੂ, ਹਰਪ੍ਰੀਤ ਸਿੰਘ ਸੈਂਭੀ, ਅਰਵਿੰਦਰ ਸਿੰਘ ਜੌਲੀ, ਅਰੁਣ ਬਠਲਾ, ਹਰਪ੍ਰੀਤ ਸਿੰਘ ਸੈਂਬੀ, ਰਜਨੀਸ਼ ਟਾਂਗਰੀ, ਸੋਮਨਾਥ ਰੱਤੂ, ਬਲਜੀਤ ਚੌਹਾਨ, ਹਰਮੀਤ ਸਿੰਘ ਸੈਸ, ਲੱਕੀ ਮੱਲੇਵਾਲ ਆਦਿ ਹੋਰ ਇਲਾਕੇ ਭਰ ਦੇ ਵਰਕਰ ਹਾਜ਼ਰ ਸਨ।